*ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨੂੰ ਲੈਕੇ ਅਲਰਟ ਜਾਰੀ*

0
93

23 ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਵਿੱਚ ਮੌਸਮ ਨੇ ਮਿਜਾਜ਼ ਬਦਲਿਆ ਹੈ, ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਕਿਤੇ ਨਾ ਕਿਤੇ ਇਸ ਨਾਲ ਕਈਆਂ ਦਾ ਨੁਕਸਾਨ ਵੀ ਹੋ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 2 ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਸੂਬੇ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਕੀਤਾ ਗਿਆ ਜਾਰੀ

ਅੱਜ ਸੂਬੇ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਮੀਂਹ ਨਹੀਂ ਪਿਆ ਪਰ ਬੱਦਲ ਰਹਿਣ ਕਰਕੇ ਤਾਪਮਾਨ ਵਿੱਚ ਗਿਰਾਵਟ ਆਈ ਸੀਪਠਾਨਕੋਟ ਵਿੱਚ ਚੱਕੀ ਨਦੀ ਦੇ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਰਕੇ ਇਸ ਦਾ ਕਈ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਹੈ।

ਉੱਥੇ ਹੀ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਤੇਜ਼ ਮੀਂਹ

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ, ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਭਾਰੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪੈ ਰਹੇ ਮੀਂਹ ਨਾਲ ਮੌਸਮ ਕਾਫੀ ਵਧੀਆ ਹੋ ਗਿਆ ਹੈ ਅਤੇ ਗਰਮੀ ਤੋਂ ਰਾਹਤ ਮਿਲੀ ਹੋਈ ਹੈ।

LEAVE A REPLY

Please enter your comment!
Please enter your name here