Punjab Bjp (ਸਾਰਾ ਯਹਾਂ/ਬਿਊਰੋ ਨਿਊਜ਼) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ (ਐਤਵਾਰ) ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਤੋਂ ਬਾਅਦ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ‘ਤੇ ਤਿੱਖੇ ਹਮਲੇ ਕੀਤੇ।
ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਤੁਹਾਡੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਾਅਰੇ ਲਗਾਉਣ ਨਾਲ ਸੱਤਾ ਨਹੀਂ ਬਦਲਦੀ, ਸੱਤਾ ਬਦਲਣ ਲਈ ਸੰਘਰਸ਼ ਕਰਨਾ ਪੈਂਦਾ ਹੈ। ਹੁਣ ਇਸ ਲਈ ਤਿਆਰ ਰਹੋ।
ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਪ੍ਰੋਗਰਾਮ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ, “ਪੰਜਾਬ ਇਸ ਸਮੇਂ ਨਿਕੰਮੇ ਮੁੱਖ ਮੰਤਰੀ ਦੀ ਤਬਦੀਲੀ ਚਾਹੁੰਦਾ ਹੈ।” ਉਨ੍ਹਾਂ ਵਰਕਰਾਂ ਨੂੰ ਸਪਸ਼ਟ ਕਿਹਾ ਕਿ ਜੇਕਰ ਉਹ “ਤੂੰ-ਤੜਕ” ਦੀ ਭਾਸ਼ਾ ਸਮਝਦਾ ਹੈ, ਤਾਂ “ਜੀ-ਜੀ” ਕਹਿਣ ਦੀ ਕੋਈ ਲੋੜ ਨਹੀਂ। “ਤੂੰ” ਨੂੰ ਦੁੱਗਣਾ ਕਰਕੇ ਵਾਪਸ ਮੋੜਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸ਼ਰਮਨਾਕ ਟਿੱਪਣੀਆਂ ਕੀਤੀਆਂ। ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰ ‘ਤੇ ਟਿੱਪਣੀ ਕੀਤੀ ਸੀ ਤੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਵੀ ਤੜੀਪਾਰ ਤੱਕ ਕਹਿ ਦਿੱਤਾ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਛੱਜ ਤਾਂ ਬੋਲੇ… ਛਾਣਨੀ ਵੀ ਬੋਲੇ। ਸ਼ਰਾਬ ਪੀ ਕੇ ਜਗ੍ਹਾ-ਜਗ੍ਹਾ ਡਿੱਗਣ ਵਾਲਾ ਵਿਅਕਤੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਚੱਲਾ ਹੈ। ਕੀ ਇਸ ਤਰ੍ਹਾਂ ਪੰਜਾਬ ਨਸ਼ਾ ਮੁੱਕਤ ਬਣ ਸਕਦਾ ਹੈ? ਜਿਹੜਾ ਵਿਅਕਤੀ ਸ਼ਰਾਬ ਪੀ ਕੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਚਲਾ ਜਾਂਦਾ ਹੈ, ਕੀ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇ ਸਕਦਾ ਹੈ।” ਅਸ਼ਵਨੀ ਸ਼ਰਮਾ ਨੇ ਕਿਹਾ ਕਿ , “ਮਾਨ ਸਾਹਿਬ ਜੇਕਰ ਤੁਸੀਂ ਗਲੀ ਦੀ ਭਾਸ਼ਾ ਬੋਲੋਗੇ, ਤਾਂ ਤੁਹਾਨੂੰ ਉਸੇ ਭਾਸ਼ਾ ਵਿੱਚ ਜਵਾਬ ਮਿਲੇਗਾ। ਭਾਰਤੀ ਜਨਤਾ ਪਾਰਟੀ ਤੁਹਾਡੇ ਤੋਂ ਨਹੀਂ ਡਰਦੀ।” ਅਸ਼ਵਨੀ ਸ਼ਰਮਾ ਨੇ ਸੀਐਮ ਭਗਵੰਤ ਮਾਨ ਉਪਰ ਤਿੱਖਾ ਹਮਲਾ ਬੋਲ ਕੇ ਸਪਸ਼ਟ ਕਰ ਦਿੱਤਾ ਹੈ