

17 ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀਂ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਹੁਣ ਹਾਈ ਕੋਰਟ ਨੇ ਇਸ ਮਾਮਲੇ ਦਾ ਦਾਇਰਾ ਵਧਾ ਦਿੱਤਾ ਹੈ।
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀਂ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਹੁਣ ਹਾਈ ਕੋਰਟ ਨੇ ਇਸ ਮਾਮਲੇ ਦਾ ਦਾਇਰਾ ਵਧਾ ਦਿੱਤਾ ਹੈ। ਅਦਾਲਤ ਨੇ ਹਰਿਆਣਾ ਅਤੇ ਚੰਡੀਗੜ੍ਹ ਸ਼ਾਸਨ ਨੂੰ ਵੀ ਇਸ ਮਾਮਲੇ ਵਿੱਚ ਪਾਰਟੀ ਬਣਾ ਦਿੱਤਾ ਹੈ।
ਅਦਾਲਤ ਨੇ ਹਰਿਆਣਾ ਅਤੇ ਚੰਡੀਗੜ੍ਹ ਤੋਂ ਉਨ੍ਹਾਂ ਦੇ ਰਾਜਾਂ ਵਿੱਚ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਵੀ ਜਾਣਕਾਰੀ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ।
ਕੀ ਹੈ ਪੂਰਾ ਮਾਮਲਾ
ਮਲੇਰਕੋਟਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਦੇ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਵਿੱਚ ਅਦਾਲਤ ਨੇ ਸੀਟੀ ਸਕੈਨ ਅਤੇ ਐਮਆਰਆਈ ਮਸ਼ੀਨਾਂ ਦੀ ਸਥਿਤੀ ਬਾਰੇ ਜਾਣਕਾਰੀ ਮੰਗੀ। ਅਦਾਲਤ ਨੇ ਪੁੱਛਿਆ ਕਿ ਕੀ ਇਹ ਮਸ਼ੀਨਾਂ ਨਿੱਜੀ ਕੰਪਨੀਆਂ ਦੁਆਰਾ ਚਲਾਈਆਂ ਜਾ ਰਹੀਆਂ ਹਨ ਜਾਂ ਸਰਕਾਰ ਦੁਆਰਾ, ਅਤੇ ਇਸਦੇ ਸੰਚਾਲਨ ਦਾ ਵਿਸਤ੍ਰਿਤ ਵੇਰਵਾ ਵੀ ਮੰਗਿਆ।
ਇਸ ਦੇ ਨਾਲ ਹੀ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ। ਐਡਵੋਕੇਟ ਭੀਸ਼ਮ ਕਿੰਗਰ ਨੇ ਦੱਸਿਆ ਕਿ ਪਟੀਸ਼ਨ ਦਾਇਰ ਕਰਨ ਵੇਲੇ ਮਲੇਰਕੋਟਲਾ ਵਿੱਚ ਸਿਰਫ਼ ਚਾਰ ਡਾਕਟਰ ਸਨ, ਪਰ ਹੁਣ ਇਹ ਗੱਲ ਸਾਹਮਣੇ ਆਈ ਕਿ ਸਿਰਫ਼ ਮਲੇਰਕੋਟਲਾ ਹੀ ਨਹੀਂ ਸਗੋਂ ਰਾਜ ਦੇ ਕਈ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਹੈ, ਜਿਸ ਤੋਂ ਬਾਅਦ ਪਿਛਲੀ ਸੁਣਵਾਈ ‘ਤੇ ਇਸ ਪਟੀਸ਼ਨ ਨੂੰ ਪੰਜਾਬ ਤੱਕ ਵਧਾ ਦਿੱਤਾ ਗਿਆ ਸੀ। ਹੁਣ ਇਹ ਪਟੀਸ਼ਨ ਹਰਿਆਣਾ ਅਤੇ ਚੰਡੀਗੜ੍ਹ ਤੱਕ ਵਧਾ ਦਿੱਤੀ ਗਈ ਹੈ।























