*ਪੰਜਾਬ ‘ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ…?*

0
366

Punjab Holidays (ਸਾਰਾ ਯਹਾਂ): ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ। ਦੱਸ ਦੇਈਏ ਕਿ 21 ਮਾਰਚ ਸ਼ਨੀਵਾਰ ਨੂੰ ਈਦ ਦਾ ਤਿਉਹਾਰ ਆ ਰਿਹਾ ਹੈ। ਈਦ-ਉਲ-ਫਿਤਰ ਦਾ ਤਿਉਹਾਰ ਹੋਣ ਕਾਰਨ 21 ਮਾਰਚ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਅਗਲੇ ਦਿਨ ਯਾਨੀ ਕਿ 22 ਤਾਰੀਖ਼ ਨੂੰ ਐਤਵਾਰ ਆ ਰਿਹਾ ਹੈ, ਜਿਸ ਕਾਰਨ ਹਫ਼ਤਾਵਾਰੀ ਛੁੱਟੀ ਰਹੇਗੀ। 

ਉਥੇ ਹੀ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਰਹੇਗੀ, ਜਿਸ ਕਰਕੇ ਪੰਜਾਬ ਵਿਚ ਸਾਰੇ ਸਕੂਲ, ਕਾਲਜ ਬੰਦ ਰਹਿਣਗੇ।  ਇਥੇ ਇਹ ਵੀ ਦੱਸਣਯੋਗ ਹੈ ਕਿ ਬਣਦਾ ਹੈ ਕਿ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਆ ਰਹੀ ਹੈ, ਜਿਸ ਕਰਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਦਿਨ ਮੰਗਲਵਾਰ ਛੁੱਟੀ ਰਹੇਗੀ।

ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਬਹੁਤ ਸਾਰੀਆਂ ਜਨਤਕ ਛੁੱਟੀਆਂ ਆਉਂਦੀਆਂ ਹਨ। ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ‘ਚ ਪੂਰੀਆਂ ਹੋਣਗੀਆਂ। ਇਸ ਮਹੀਨੇ ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰ ਵੀ ਆਉਂਦੇ ਹਨ। ਇਸ ਤੋਂ ਇਲਾਵਾ ਕੁਝ ਹੋਰ ਖ਼ਾਸ ਮੌਕਿਆਂ’ਤੇ ਵੀ ਛੁੱਟੀਆਂ ਹਨ, ਜਿਸ ‘ਚ ਵੀਕਐਂਡ ਅਤੇ ਤਿਉਹਾਰ ਸ਼ਾਮਲ ਹਨ। ਆਉਣ ਵਾਲੀਆਂ ਛੁੱਟੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਤੁਸੀਂ ਜੇਕਰ ਕਿਤੇ ਘੁੰਮਣ ਜਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਤਾਰੀਖ਼ਾਂ ਨੂੰ ਪਲਾਨ ਬਣਾ ਸਕਦੇ ਹੋ।

LEAVE A REPLY

Please enter your comment!
Please enter your name here