

ਬੁਢਲਾਡਾ, 27 ਅਗਸਤ ( ਮੇਹਤਾ ਅਮਨ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐੱਸਸੀ ਫੈਸ਼ਨ ਡਿਜ਼ਾਇਨਿੰਗ 6ਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਜੀਆਈਐਮਟੀ ਕਾਲਜ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਨਿਸ਼ਾ ਰਾਣੀ ਨੇ 90.80% ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਰਜਨੀ ਕੌਰ ਨੇ 90% ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੇਮੀ ਕੌਰ ਨੇ 84.20% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ‘ਤੇ ਚੇਅਰਮੈਨ ਡਾ. ਨਵੀਨ ਸਿੰਗਲਾ, ਪ੍ਰਿੰਸੀਪਲ ਡਾ. ਰੇਖਾ ਅਤੇ ਕਾਲਜ ਦਾ ਸਾਰਾ ਸਟਾਫ ਮੌਜੂਦ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ ਅਤੇ ਇਹ ਵਿਦਿਆਰਥਣਾਂ ਦੀ ਲਗਨ, ਮਹਿਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ, ਮਾਤਾ-ਪਿਤਾ ਅਤੇ ਅਧਿਆਪਕ ਸਾਹਿਬਾਨ ਨੂੰ ਵੀ ਵਧਾਈ ਦਿੱਤੀ। ਫੈਸ਼ਨ ਡਿਜ਼ਾਇਨਿੰਗ ਦੇ ਮਹੱਤਵ ਬਾਰੇ ਗੱਲ ਕਰਦਿਆਂ ਕਾਲਜ ਪ੍ਰਬੰਧਕੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਫੈਸ਼ਨ ਡਿਜ਼ਾਇਨਿੰਗ ਇੱਕ ਤੇਜ਼ੀ ਨਾਲ ਵਿਕਸਤ ਹੋ ਰਿਹਾ ਖੇਤਰ ਹੈ, ਜਿਸ ਵਿੱਚ ਰੋਜ਼ਗਾਰ ਦੇ ਬੇਅੰਤ ਮੌਕੇ ਹਨ। ਨਵੀਂ ਪੀੜ੍ਹੀ ਲਈ ਇਹ ਸਿਰਫ਼ ਇੱਕ ਕੋਰਸ ਨਹੀਂ, ਸਗੋਂ ਰਚਨਾਤਮਕਤਾ ਅਤੇ ਆਪਣੀ ਪਛਾਣ ਬਣਾਉਣ ਦਾ ਸੁਨੇਹਰਾ ਮੌਕਾ ਹੈ। ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਨਾ ਸਿਰਫ਼ ਵਿਦਿਆਰਥੀਆਂ ਨੂੰ ਡਿਜ਼ਾਇਨਿੰਗ, ਕ੍ਰਿਏਟਿਵਟੀ ਅਤੇ ਨਵੀਨਤਾ ਸਿਖਾਉਂਦੀ ਹੈ, ਸਗੋਂ ਉਨ੍ਹਾਂ ਨੂੰ ਫੈਸ਼ਨ ਇੰਡਸਟਰੀ ਵਿੱਚ ਕੈਰੀਅਰ ਬਣਾਉਣ ਲਈ ਤਿਆਰ ਕਰਦੀ ਹੈ। ਕਾਲਜ ਵੱਲੋਂ ਤਿੰਨਾਂ ਹੀ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।























