

Punjab News (ਸਾਰਾ ਯਹਾਂ) : ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਇਹ ਕਦਮ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚੁੱਕਿਆ ਹੈ।























