*ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਇਨ੍ਹਾਂ ਨਾਮੀ ਆਗੂਆਂ ਨੇ ਫੜ੍ਹਿਆ BJP ਦਾ ਪੱਲਾ*

0
64

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

2/6

ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਜਗਮੀਤ ਬਰਾੜ ਨੇ 2022 ਦੀਆਂ ਮੌੜ ਮੰਡੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਤੋਂ ਲੜੀਆਂ ਸਨ।

3/6

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਤਰਥੱਲੀ ਮਚ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਕ ਦਿਨ ਪਹਿਲਾਂ ਹੀ ਪੁਨਰ-ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਚਰਨਜੀਤ ਸਿੰਘ ਬਰਾੜ ਦੇ ਭਾਜਪਾ (BJP) ਵਿੱਚ ਸ਼ਾਮਲ ਹੋਣ ਦੀ ਖ਼ਬਰ ਨੇ ਸੂਬੇ ਦੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ।

4/6

ਚਰਨਜੀਤ ਸਿੰਘ ਬਰਾੜ ਦੇ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ਵਿੱਚ ਰਹਿ ਚੁੱਕੇ ਜਗਮੀਤ ਬਰਾੜ ਅਤੇ ਉਨ੍ਹਾਂ ਦੇ ਭਰਾ, ਸਾਬਕਾ ਵਿਧਾਇਕ ਰਿਪਜੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਅਧਿਕਾਰਿਕ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

5/6

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਭਾਜਪਾ ਆਗੂ ਤੇ ਵਿਧਾਇਕ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਭਾਜਪਾ ਵੱਲੋਂ ਲਗਾਤਾਰ ਸਾਬਕਾ ਅਕਾਲੀ ਅਤੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਨੂੰ ਪੰਜਾਬ ਵਿੱਚ ਆਪਣੀ ਸਿਆਸੀ ਤਾਕਤ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

6/6

ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਭਾਜਪਾ ਪੰਜਾਬ ਦੇ ਮਾਲਵਾ ਖੇਤਰ ਨੂੰ ਨਿਸ਼ਾਨਾ ਬਣਾ ਰਹੀ ਹੈ। ਜਗਮੀਤ ਬਰਾੜ, ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਤੇ ਚਰਨਜੀਤ ਬਰਾੜ ਸਾਰੇ ਮਾਲਵਾ ਖੇਤਰ ਦੇ ਮੁਕਤਸਰ ਤੋਂ ਹਨ। ਮਾਲਵਾ ਵਿੱਚ ਪੰਜਾਬ ਵਿੱਚ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਹਨ, ਜਿਸ ਕਾਰਨ ਭਾਜਪਾ ਉੱਥੇ ਆਪਣਾ ਅਧਾਰ ਮਜ਼ਬੂਤ ​​ਕਰ ਰਹੀ ਹੈ।

Published at : 16 Jan 2026

LEAVE A REPLY

Please enter your comment!
Please enter your name here