

Punjab News (ਸਾਰਾ ਯਹਾਂ): ਪੰਜਾਬ ਸਰਕਾਰ ਨੇ ਸੂਬੇ ਦੇ ਨਾਗਰਿਕਾਂ ਨੂੰ ਸਿਹਤ ਸੰਭਾਲ ਰਾਹਤ ਪ੍ਰਦਾਨ ਕਰਨ ਲਈ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਹੈ, ਜਿਸ ਵਿੱਚ ਯੋਗ ਵਿਅਕਤੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੋਜਨਾ ਲਈ ਵੱਡੀ ਗਿਣਤੀ ਵਿੱਚ ਰਜਿਸਟਰ ਹੋਣ ਅਤੇ ਕਾਰਡ ਪ੍ਰਾਪਤ ਕਰਨ ਤਾਂ ਜੋ ਲੋੜ ਪੈਣ ‘ਤੇ ਉਹ ਇਸਦਾ ਲਾਭ ਲੈ ਸਕਣ। ਦੱਸ ਦੇਈਏ ਕਿ ਜਿਨ੍ਹਾਂ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮਿਲੇਗਾ ਉਨ੍ਹਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲਿਸਟ ਜਾਰੀ ਕਰਦੇ ਹੋਏ ਲਿਖਿਆ, ਮੁਫ਼ਤ ਇਲਾਜ ਹੁਣ ਹਰ ਪੰਜਾਬੀ ਦਾ ਅਧਿਕਾਰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਪੂਰੇ ਪੰਜਾਬ ਵਿੱਚ ਇੰਪੈਨਲਡ ਹਸਪਤਾਲਾਂ ਦੀ ਸੂਚੀ ਜਾਰੀ, ਇਨ੍ਹਾਂ ਸੂਚੀਬੱਧ ਹਸਪਤਾਲਾਂ ਵਿੱਚ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਕੀਤੀ ਜਾਵੇਗੀ। ਸੂਚੀ ਵੇਖੋ, ਜਾਣਕਾਰੀ ਸਾਂਝੀ ਕਰੋ ਅਤੇ ਜ਼ਰੂਰਤਮੰਦ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਓ।























