

Punjab News (ਸਾਰਾ ਯਹਾਂ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮਾਝੇ ਦੀ ਧਰਤੀ ਤੋਂ ‘ਪੰਜਾਬ ਬਚਾਓ ਰੈਲੀ’ ਦਾ ਆਗਾਜ਼ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। ਜਿਨ੍ਹਾਂ ਦਾ ਬਜ਼ੁਰਗਾਂ ਨੂੰ ਵੱਡਾ ਫਾਇਦਾ ਮਿਲੇਗਾ। ਦਰਅਸਲ, ਅੱਜ ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿਚ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਹਨ।
ਪੰਜਾਬ ਵਿੱਚ ਵਧਾਈ ਜਾਏਗੀ ਬੁਢਾਪਾ ਪੈਨਸ਼ਨ
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚ ਬੁਢਾਪਾ ਪੈਨਸ਼ਨ ਨੂੰ ਵਧਾ ਕੇ 3100 ਰੁਪਏ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 4 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿੱਲੋ ਦਾਲ ਸਕੀਮ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਪਰਿਵਾਰ ਦੀਆਂ ਧੀਆਂ ਦੇ ਵਿਆਹ ਲਈ 1 ਲੱਖ ਰੁਪਏ ਦਿੱਤੇ ਜਾਣਗੇ। ਨੌਜਵਾਨਾਂ ਨੂੰ ਆਪਣਾ ਕੰਮ ਖੋਲ੍ਹ ਕੇ ਪੈਰਾਂ ‘ਤੇ ਖੜ੍ਹੇ ਕਰਨ ਲਈ ਸਰਕਾਰ ਵੱਲੋਂ 10 ਲੱਖ ਰੁਪਏ ਦਾ ਲੋਨ ਦਿੱਤਾ ਜਾਵੇਗਾ, ਜਿਸ ‘ਤੇ ਕੋਈ ਵਿਆਜ ਨਹੀਂ ਲੱਗੇਗਾ ਤੇ ਉਸ ਨੂੰ ਮੋੜਣ ਲਈ ਵੀ 10 ਸਾਲਾਂ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰ ਹਲਕੇ ਵਿਚ ਮੈਰੀਟੋਰੀਅਸ ਸਕੂਲ ਖੋਲ੍ਹਿਆ ਜਾਵੇਗਾ, ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਯੂਨੀਵਰਸਿਟੀਆਂ ‘ਚ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹੇ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ, ਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਖਰਚਾ ਸਰਕਾਰ ਚੁੱਕੇਗੀ। ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ, ਪਸ਼ੂਆਂ ਦਾ ਕਾਲਜ, ਸਕਿਲ ਯੂਨੀਵਰਸਿਟੀ ਖੋਲ੍ਹੇ ਜਾਣਗੇ























