ਪੰਜਾਬ ਦੇ ਮਾੜੇ ਨਤੀਜੇ ਤੋਂ ਖਫਾ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਸਖਤ ਚਿਤਾਵਨੀ

0
3

ਹੁਸ਼ਿਆਰਪੁਰ -(ਸਾਰਾ ਯਹਾ ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਆਏ ਮਾੜੇ ਨਤੀਜਿਆਂ ਤੋਂ ਸਿੱਖਿਆ ਮੰਤਰੀ ਓ. ਪੀ. ਸੋਨੀ ਕਾਫੀ ਖਫਾ ਨਜ਼ਰ ਆ ਰਹੇ ਹਨ। ਇਸੇ ਲਈ ਉਨ੍ਹਾਂ ਨੇ ਸੂਬੇ ਦੇ ਅਧਿਆਪਕਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਸੁਧਾਰ ਕਰਨ ਲਈ ਇਕ ਮਹੀਨੇ ਦਾ ਸਮਾਂ ਹੈ ਅਤੇ ਇਸ ਤੋਂ ਬਾਅਦ ਉਹ ਖੁਦ ਸਕੂਲਾਂ ਦੀ ਚੈਕਿੰਗ ਲਈ ਨਿਕਲਣਗੇ।
ਓ. ਪੀ. ਸੋਨੀ ਦਾ ਕਹਿਣਾ ਹੈ ਕਿ ਉਹ ਸਾਰੇ ਵਿਧਾਇਕਾਂ ਨੂੰ ਵੀ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੇ ਸਕੂਲਾਂ ਦੀ ਚੈਕਿੰਗ ਕਰਨ ਲਈ ਕਹਿਣਗੇ। ਓ. ਪੀ. ਸੋਨੀ ਇੱਥੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਡੀ. ਸੀ. ਵਿਪੁਲ ਉੱਜਵਲ ਦੇ ਪ੍ਰਾਜੈਕਟ ‘ਸਮਰਪਣ’ ਦੇ ਸਮਾਰੋਹ ‘ਚ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ‘ਸਮਰਪਣ’ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਆਪਣੇ ਪਰਿਵਾਰ ਸਮੇਤ ਖੁਦ ਵੀ ‘ਸਮਰਪਣ’ ਦੀ ਮੈਂਬਰਸ਼ਿਪ ਹਾਸਲ ਕੀਤੀ।
ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10ਵੀਂ ਅਤੇ 12ਵੀਂ ਦੇ ਜਿਹੜੇ ਨਤੀਜੇ ਸਾਹਮਣੇ ਆਏ ਹਨ, ਉਹ ਬਹੁਤ ਹੀ ਨਿਰਾਸ਼ਾਜਨਕ ਹਨ ਅਤੇ ਇਸ ਤੋਂ ਸਾਬਿਤ ਹੋ ਰਿਹਾ ਹੈ ਕਿ ਹਾਲਾਤ ਕਿੰਨੇ ਖਰਾਬ ਹਨ, ਜਿਨ੍ਹਾਂ ‘ਚ ਸੁਧਾਰ ਦੀ ਲੋੜ ਹੈ।


First Published: Friday, 12 May 2018

LEAVE A REPLY

Please enter your comment!
Please enter your name here