ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ

0
88

ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਤਿੰਨ ਵਜੇ ਤੱਕ ਹੋਏਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3.30 ਵਜੇ ਤੱਕ ਹੋਏਗਾ। ਇਹ ਤਬਦੀਲੀ 15 ਜਨਵਰੀ ਤੱਕ ਰਹੇਗੀ।

ਯਾਦ ਰਹੇ ਸਰਕਾਰ ਨੇ ਠੰਢ ਤੇ ਧੁੰਦ ਨੂੰ ਵੇਖਦਿਆਂ 3 ਜਨਵਰੀ ਨੂੰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਸੀ। ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਚਾਰ ਵਜੇ ਤੱਕ ਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 4.15 ਵਜੇ ਤੱਕ ਕੀਤਾ ਸੀ।

ਸ਼ਾਮ ਨੂੰ ਧੁੰਦ ਕਾਰਨ ਜਲਦ ਹਨ੍ਹੇਰਾ ਹੋਣ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਹੁਣ ਫਿਰ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।


EDITED BY : SARA YAHA | | Last Updated : 8:03 PM 6 ਜਨਵਰੀ 2018

LEAVE A REPLY

Please enter your comment!
Please enter your name here