*ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ*

0
53

Former Minister Lal Singh Death : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ (Former Minister Lal Singh) ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।  ਪਰਿਵਾਰ ਕੁਝ ਹੀ ਦੇਰ ਤੱਕ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਪਹੁੰਚੇਗਾ ।

 ਉਹ ਲੰਬੇ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਲਾਲ ਸਿੰਘ ਪੰਜਾਬ ਦੀ ਰਾਜਨੀਤੀ ਵਿੱਚ ਅਨੁਭਵੀ ਚੇਹਰੇ ਸਨ। ਲਾਲ ਸਿੰਘ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਕਈ ਮਹੱਤਵਪੂਰਨ ਅਹੁਦੇ ਸੰਭਾਲੇ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਹ ਵਿੱਤ ਮੰਤਰੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।  

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਕਾਂਗਰਸੀ ਵਰਕਰਾਂ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ। ਕਈ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਲਾਲ ਸਿੰਘ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਸਾਦਗੀ ਅਤੇ ਇਮਾਨਦਾਰੀ ਦਾ ਪ੍ਰਤੀਕ ਮੰਨਿਆ ਜਾਂਦਾ ਸੀ।

ਦੱਸ ਦੇਈਏ ਕਿ ਲਾਲ ਸਿੰਘ ਪਹਿਲੀ ਵਾਰ 1977 ਵਿੱਚ ਡਕਾਲਾ ਤੋਂ ਕਾਂਗਰਸ ਦੀ ਟਿਕਟ ‘ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਸਨ। ਉਦੋਂ ਤੋਂ 2012 ਤੱਕ ਉਨ੍ਹਾਂ ਨੇ ਪੰਜ ਵਾਰ ਡਕਾਲਾ ਦੀ ਨੁਮਾਇੰਦਗੀ ਕੀਤੀ। ਉਹ 1985 ਅਤੇ 1997 ਦੀਆਂ ਚੋਣਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਮੇਲ ਸਿੰਘ ਤੋਂ ਹਾਰ ਗਏ ਸਨ।  2012 ਦੀਆਂ ਚੋਣਾਂ ਵਿੱਚ ਲਾਲ ਸਿੰਘ ਨੇ ਸਨੌਰ ਤੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕਰਕੇ ਮੰਤਰੀ ਬਣੇ।

LEAVE A REPLY

Please enter your comment!
Please enter your name here