*ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਸਕੂਲ ਰਹਿਣਗੇ ਬੰਦ*

0
20

Punjab News (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਰਕੇ ਕਈ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਕਿਤੇ ਲੋਕਾਂ ਦੇ ਘਰ ਰੁੜ੍ਹ ਗਏ ਹਨ। ਇਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੀਂਹ ਦੇ ਅਲਰਟ ਨੂੰ ਦੇਖਦਿਆਂ ਹੋਇਆਂ 27 ਅਗਸਤ ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।

ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
—-
पिछले दिनों से भारी बारिश हो रही…— Bhagwant Mann (@BhagwantMann) August 26, 2025

ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਿਮਾਚਲ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਨੂੰ ਲੈਕੇ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ‘ਤੇ ਜਾਣਕਾਰੀ ਦਿੱਤੀ ਹੈ। 

LEAVE A REPLY

Please enter your comment!
Please enter your name here