

Punjab Weather Today (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਮਾਨਸੂਨ ਦੀ ਐਂਟਰੀ ਹੋ ਚੁੱਕੀ ਹੈ। ਅਗਲੇ 36 ਘੰਟਿਆਂ ਵਿੱਚ ਮਾਨਸੂਨ ਹੋਰ ਅੱਗੇ ਵਧਣ ਲਈ ਹਵਾਵਾਂ ਅਨੁਕੂਲ ਹਨ। ਮੌਸਮ ਵਿਭਾਗ ਵੱਲੋਂ 30 ਜੂਨ ਤੱਕ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਭਾਰੀ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜੋ ਹੁਣ ਆਮ ਤਾਪਮਾਨ ਨਾਲੋਂ 3.9 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ ਸਵੇਰੇ 8:25 ਵਜੇ ਤੱਕ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ‘ਚ ਦਰਮਿਆਨੇ ਮੀਂਹ, ਬਿਜਲੀ ਚਮਕਣ ਅਤੇ 30-40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਭ ਤੋਂ ਵੱਧ 14 ਮੀਲੀਮੀਟਰ ਮੀਂਹ ਰੂਪਨਗਰ (ਰੋਪੜ) ‘ਚ ਦਰਜ ਕੀਤਾ ਗਿਆ।























