

ਮਾਨਸਾ 1 ਨਵੰਬਰ(ਬਪਸ)ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੋਹਨ ਲਾਲ ਅਰੋੜਾ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ( ਲੜਕੇ ) ਵਿਖੇ ਬੱਚਿਆਂ ਨੂੰ ਪੰਜਾਬ ਨੋ ਤੰਬਾਕੂ ਦਿਵਸ ਮੌਕੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਕਿਹਾ ਕਿ ਤੰਬਾਕੂ ਵਿੱਚ ਪਾਏ ਜਾਣ ਵਾਲੇ ਨਿਕੋਟਿਨ ਨਾਮਕ ਰਸਾਇਣ ਨਾਲ ਫੇਫੜਿਆਂ ਦਾ ਕੈਂਸਰ ,ਮੂੰਹ ,ਗਲੇ ਦਾ ਕੈਂਸਰ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਹੋ ਜਾਂਦੀਆਂ ਹਨ । ਸਾਹ ਅਤੇ ਦਮੇ ਦੇ ਰੋਗੀਆਂ ਲਈ ਹੋਰ ਵੀ ਸਥਿਤੀ ਗੰਭੀਰ ਬਣ ਜਾਂਦੀ ਹੈ । ਇਸ ਮੌਕੇ ਸਿਹਤ ਕਰਮਚਾਰੀ ਹੇਮ ਰਾਜ ਸ਼ਰਮਾ ਵੱਲੋਂ ਬੱਚਿਆਂ ਨੂੰ ਤੰਬਾਕੂ ਸੇਵਨ ਨਾ ਕਰਨ ਬਾਰੇ ਸਹੁੰ ਚਕਾਈ ਗਈ। ਸਰਦੂਲਗੜ੍ਹ ਵਿਖੇ ਇੱਕ ਟੀਮ ਦਾ ਗਠਨ ਕਰਕੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਤੰਬਾਕੂ ਤੋਂ ਹੋਣ ਵਾਲੇ ਗੰਭੀਰ ਰੋਗਾਂ ਬਾਰੇ ਜਾਣੂੰ ਕਰਵਾਇਆ ਗਿਆ। ਪ੍ਰਿੰਸੀਪਲ ਪ੍ਰਭਜੀਤ ਕੌਰ ਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਲੈਕਚਰਾਰ ਦਰਸ਼ਨ ਕੁਮਾਰ ਲੈਕਚਰਾਰ ਕੰਵਲਜੀਤ ਸਿੰਘ ਲੈਕਚਰਾਰ ਨਿਕੀਤਾ, ਹਰਜੀਤ ਕੌਰ, ਡੀ.ਪੀ.ਆਈ .ਗੁਰਨਾਮ ਸਿੰਘ ,ਸਿਹਤ ਕਰਮਚਾਰੀ ਸਤਨਾਮ ਸਿੰਘ, ਰਵਿੰਦਰ ਸਿੰਘ ,ਹਰਪ੍ਰੀਤ ਸਿੰਘ ਹਰਜੀਤ ਸਿੰਘ,ਪ੍ਰੇਮ ਸਿੰਘ ਬਾਲ ਕ੍ਰਿਸ਼ਨ ਤੋਂ ਇਲਾਵਾ ਸਕੂਲ ਦੇ ਬੱਚੇ ਅਤੇ ਸਟਾਫ਼ ਹਾਜ਼ਰ ਸਨ ।























