

Amritsar News (ਸਾਰਾ ਯਹਾਂ): ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਰੁਟੀਨ ਤਲਾਸ਼ੀ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਦੇ ਕਬਜ਼ੇ ਵਿੱਚੋਂ ਤਿੰਨ ਬੀੜੀਆਂ ਦੇ ਬੰਡਲ ਬਰਾਮਦ ਕੀਤੇ ਗਏ।
ਜੇਲ੍ਹ ਅਧਿਕਾਰੀ ਨੇ ਸ਼ੱਕ ਜਤਾਇਆ ਹੈ ਕਿ ਇਹ ਬੀੜੀਆਂ ਦੇ ਬੰਡਲ ਕਿਸੇ ਹਵਾਲਾਤੀ ਨੂੰ ਸਪਲਾਈ ਕੀਤੇ ਜਾਣੇ ਸਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਪੱਖਾਂ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ।























