*ਪੰਜਾਬ ਪ੍ਰਤੀ ਫਿਕਰਮੰਦ ਭਾਜਪਾ, ਕੀਤੀਆਂ ਗੰਭੀਰ ਵਿਚਾਰਾਂ/ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ- ਬੱਬੀ ਦਾਨੇਵਾਲੀਆ*

0
30

ਮਾਨਸਾ,12 ਫਰਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਭਾਜਪਾ ਸੰਗਠਨ ਦੀ ਮਜਬੂਤੀ ਲਈ ਸ਼ਕਤੀ ਕੇਂਦਰਾਂ ਅਤੇ ਸਰਕਲਾਂ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਚਰਚਾ ਮਾਨਸਾ ਵਿਖੇ ਭਾਰਤੀ ਜਨਤਾ ਪਾਰਟੀ ਮਾਨਸਾ ਦੇ ਦਫ਼ਤਰ ਕੀਤੀ ਗਈ। ਮੁੱਖ ਮਹਿਮਾਨ ਵਜੋਂ ਸੰਗਠਨ ਮੰਤਰੀ ਸ੍ਰੀਨਿਵਾਸ ਸੁਲੂ ਨੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੋਮਾਂ ਰਾਮ ਪੁਨੀਆ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਨਾਉਣ ਲਈ ਸੰਗਠਨ ਇੰਚਾਰਜਾਂ ਦੀ ਮਜ਼ਬੂਤੀ ਅਤੇ ਸਰਕਲ ਪ੍ਰਧਾਨਾਂ ਦੇ ਨਾਲ ਨਾਲ ਪਾਰਟੀ ਦੇ ਹਰ ਮੈਂਬਰ ਨੂੰ ਮਿਹਨਤ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣਕਾਰੀਆਂ ਦਿੱਤੀਆਂ ਜਾਣ ਤਾਂ ਜੋ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਅਤੇ 2027 ਦੀਆਂ ਚੋਣਾਂ ਵਿੱਚ ਆਪਣੀ ਮਿਹਨਤ ਦਾ ਮੁੱਲ ਪੈ ਸਕੇ। ਬੂਥ ਪੱਧਰ ਤੱਕ ਪਾਰਟੀ ਨੂੰ ਮਜਬੂਤ ਕਰਨਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ 222 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ,ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਸੇ ਤਰ੍ਹਾਂ ਹੋਰ ਵੀ ਬਹੁਤ ਸਾਰੀਆਂ ਸਕੀਮਾਂ ਹਨ, ਜਿਨ੍ਹਾਂ ਵਿੱਚੋਂ ਪਿੰਡਾਂ ਦੇ ਮਜ਼ਦੂਰਾਂ ਲਈ ਜੀ ਰਾਮ ਜੀ ਯੋਜਨਾ ਪੂਰਨ ਤਰਾਂ ਮਜ਼ਦੂਰਾਂ, ਗਰੀਬਾਂ ਪੱਖੀ ਹੈ। ਇਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਕੂੜ ਪ੍ਰਚਾਰ ਸਿਰਫ਼ ਇੱਕ ਵਿਰੋਧ ਤੋਂ ਇਲਾਵਾ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੂਰੀ ਤਰਾਂ ਲੋਕਪੱਖੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਦਾ ਨਾਂ ਬਦਲਣਾ ਕੋਈ ਮੁੱਦਾ ਨਹੀਂ ਹੈ। ਸਰਕਾਰ ਨੇ ਇਸ ਵਿੱਚ 100, ਦਿਨ ਦੀ ਬਜਾਏ ਰੁਜ਼ਗਾਰ 125 ਦਿਨ ਦਾ ਦੇਣਾ ਗਾਰੰਟੀ ਵਾਲਾ ਬਣਾਇਆ ਹੈ ਤੇ ਦਿਹਾੜੀ ਨਾ ਲੱਗਣ ਤੇ ਫੌਰੀ ਰੁਜ਼ਗਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮਜ਼ਦੂਰ ਵਰਗ ਕਿਸੇ ਤਰਾਂ ਦੇ ਬਹਿਕਾਵੇ ਵਿੱਚ ਨਾ ਆਉਣ। ਉਨਾਂ ਕਿਹਾ ਕਿ ਕੇਂਦਰ ਦੀਆਂ ਗ੍ਰਾਂਟਾਂ ਦਾ ਪੰਜਾਬ ਸਰਕਾਰ ਵੀ ਦੁਰਵਰਤੋ ਕਰ ਰਹੀ ਹੈ, ਕੇਂਦਰ ਵਲੋਂ ਆਈ ਰਕਮ ਨੂੰ ਸਹੀ ਕੰਮਾਂ ਦੀ ਬਜਾਏ ਹੋਰ ਕੰਮਾਂ ਤੇ ਲਾ ਕੇ ਉਸਦਾ ਲਾਹਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿਕਾਸ ਲਈ ਸੰਜੀਦਾ ਨਹੀਂ, ਉਹ ਕੇਂਦਰ ਦੇ ਪੈਸੇ ਨੂੰ ਪੰਜਾਬ ਦੇ ਵਿਕਾਸ ਲਈ ਖਰਚਣ ਦੀ ਬਜਾਏ ਹੋਰਨਾਂ ਕੰਮਾਂ ਤੇ ਲਗਾ ਕੇ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਭਾਜਪਾ ਇਕ ਬਦਲ ਇਸ ਕਰਕੇ ਹੈ, ਕਿਉਂਕਿ ਭਾਜਪਾ ਨੂੰ ਪਿਆਰ ਨਾਲ ਪਿਆਰ ਹੈ ਤੇ ਉਹ ਮੌਜੂਦਾ ਆਪ ਸਰਕਾਰ ਦੇ ਕੰਮਾਂ ਤੋਂ ਪੰਜਾਬ ਨੂੰ ਅਣਦੇਖਿਆ ਕਰਨ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਭਾਜਪਾ ਚ ਇਸ ਕਰਕੇ ਭਰੋਸਾ ਪ੍ਰਗਟਾ ਰਹੇ ਹਨ, ਕਿਉਂਕਿ ਉਹ ਭਾਜਪਾ ਸ਼ਾਸਤ ਸੂਬਿਆਂ ਦੇ ਵਿਕਾਸ ਨਾਲ ਪੰਜਾਬ ਦੀ ਤੁਲਨਾ ਕਰਦੇ ਹਨ। ਉਨ੍ਹਾਂ ਦੀ ਇੱਛਾ ਹੈ ਕਿ ਭਾਜਪਾ ਆਵੇ, ਪੰਜਾਬ ਦੀ ਵਾਗਡੋਰ ਸੰਭਾਲੇ।

ਇਸ ਮੌਕੇ ਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਪ੍ਰਮਪਾਲ ਕੌਰ ਸਿੱਧੂ, ਜਗਦੀਪ ਸਿੰਘ ਨਕੱਈ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਮੰਡਲ ਪ੍ਰਧਾਨ ਆਸ਼ੀਸ਼ ਅੱਗਰਵਾਲ, ਸਟੇਟ ਮੈਂਬਰ ਸਤੀਸ਼ ਗੋਇਲ, ਪ੍ਰੇਮ ਸਾਗਰ ਭੋਲਾ, ਜਰਨੈਲ ਸਿੰਘ ਜੈਲੀ ਜੋਗਾ, ਹਰਬੰਸ ਸਿੰਘ ਭੈਣੀ ਬਾਘਾ, ਵਿਵੇਕ ਕੁਮਾਰ ਬੱਬੂ ਭੀਖੀ, ਦਿਲਬਾਗ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਉਪ ਪ੍ਰਧਾਨ ਵਿਨੋਦ ਕਾਲੀ, ਰਾਮ ਚੰਦਰ ਕੜਵਾਸਰਾ, ਜਸਪ੍ਰੀਤ ਸਿੰਘ ਤੋਂ ਇਲਾਵਾ ਮੈਂਬਰ ਵੀ ਹਾਜਰ ਸਨ।

LEAVE A REPLY

Please enter your comment!
Please enter your name here