ਮਾਨਸਾ, 11 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਜ਼ਿਲ੍ਹਾ ਮਾਨਸਾ ਵਿਚ ਲਾਇਸੰਸੀ ਅਸਲਾ/ਹਥਿਆਰਾਂ ਨੂੰ ਚੁੱਕਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਹੋਵੇਗੀ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮਾਨਸਾ ਵਿਚ ਲਾਇਸੰਸੀ ਅਸਲਾ/ਹਥਿਆਰਾਂ ਨੂੰ ਚੁੱਕਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।