ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ‘ਚ ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ: ਰਾਣਾ ਕੇ.ਪੀ. ਸਿੰਘ

0
23

ਚੰਡੀਗੜ੍ਹ, 29 ਅਕਤੂਬਰ:

       ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਅਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਹੋਰ ਵੀ ਮਸ਼ਹੂਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

       ਦਾਖਾ ਹਲਕੇ ਦੀ ਉਪ ਚੋਣ ਵਿਚ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੂੰ ਸਹੁੰ ਚੁਕਾਉਣ ਤੋਂ ਬਾਅਦ ਰਾਣਾ ਕੇ.ਪੀ. ਸਿੰਘ ਇੱਥੇ ਆਪਣੇ ਚੈਂਬਰ ਵਿਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਸੈਸ਼ਨ ਸਿਰਫ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਅਤੇ ਬਾਣੀ ਨੂੰ ਸਮਰਪਿਤ ਹੋਵੇਗਾ।

LEAVE A REPLY

Please enter your comment!
Please enter your name here