ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚ ਸਰਦੂਲਗੜ੍ਹ ਦੀ ਝੰਡੀ

0
120

ਸਰਦੂਲਗੜ੍ਹ,(ਸਾਰਾ ਯਹਾ,(BPS) 8 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰਦਿਆਂ ਆਪਣੇ ਸਕੂਲ ਇਲਾਕੇ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਦੇਸ਼ ਵਿਚ ਰੌਸ਼ਨ ਕੀਤਾ ਹੈ। ਜੀਨੀਅਸ ਪਬਲਿਕ ਸਕੂਲ ਸਰਦੂਲਗੜ੍ਹ ਦੇ ਵਿਦਿਆਰਥੀ ਲਵਜੋਤ ਸਿੰਘ ਨੇ 638/650 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ 11ਵਾਂ ਅਤੇ ਜ਼ਿਲ੍ਹਾ ਮਾਨਸਾ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ। ਲਵਜੋਤ ਸਿੰਘ ਨੂੰ ਸਕੂਲ ਦੇ ਪ੍ਰਿੰਸੀਪਲ ਨਰਿੰਦਰਜੀਤ ਸਿੰਘ ਢਿੱਲੋਂ ਅਤੇ ਸਮੂਹ ਸਟਾਫ਼ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ। ਇਸੇ ਤਰ੍ਹਾਂ ਹੀ ਕੈਲੀਬਰ ਪਬਲਿਕ ਸਕੂਲ ਬਰਨ ਦੀ ਵਿਦਿਆਰਥਣ ਬਿਕਰਮਜੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 638/650 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਸਰਾ ਤੇ ਸੂਬੇ ਭਰ ਵਿੱਚੋਂ 11ਵਾਂ ਰੈਂਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ।
ਇਸ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਮੁਸਕਾਨ ਰਾਣੀ ਪੁੱਤਰੀ ਸੁਰਿੰਦਰ ਕੁਮਾਰ ਨੇ 637/650 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ 12ਵਾਂ ਤੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।


ਇਸੇ ਤਰ੍ਹਾਂ ਸ਼ਹੀਦ ਰਸ਼ਵਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਘੁਰਕਣੀ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਨੇ 636/650 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ 13ਵਾਂ ਤੇ ਜ਼ਿਲ੍ਹੇ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਗੁਰਜੀਤ ਸਿੰਘ ਡੁੰਮ ਨੇ ਪੁਜੀਸ਼ਨ ਹਾਸਲ ਕਰਨ ਵਾਲੀ ਲੜਕੀ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਵਿਦਿਆਰਥੀ ਅਤੇ ਸਮੂਹ ਸਟਾਫ ਦੀ ਮਿਹਨਤ ਦਾ ਨਤੀਜਾ ਹੈ।

LEAVE A REPLY

Please enter your comment!
Please enter your name here