ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕ ਯੋਗਤਾ ਟੈਸਟ ਦੇ ਨਤੀਜਿਆਂ ਦਾ ਐਲਾਨ

0
3
ਐੱਸ. ਏ. ਐੱਸ. ਨਗਰ\ਲੁਧਿਆਣਾ (ਸਾਰਾ ਯਾਹਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 25 ਫਰਵਰੀ ਨੂੰ ਲਏ ਗਏ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ. ਐੱਸ. ਟੀ. ਈ. ਟੀ.) ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ 25 ਫਰਵਰੀ ਨੂੰ ਕਰਵਾਏ ਗਏ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 ਵਿਚ ਕੁੱਲ 48849 ਪ੍ਰੀਖਿਆਰਥੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ‘ਚੋਂ 14105 (28.87 ਫੀਸਦੀ) ਪ੍ਰੀਖਿਆਰਥੀ ਪਾਸ ਹੋਏ ਹਨ। ਇਸੇ ਤਰ੍ਹਾਂ ਪੰਜਾਬ ਰਾਜ Image result for punjab school sikhya boardਅਧਿਆਪਕ ਯੋਗਤਾ ਟੈਸਟ-2 ਵਿਚ ਕੁੱਲ 123856 ਪ੍ਰੀਖਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ‘ਚੋਂ 43523 (35.14 ਫੀਸਦੀ) ਪ੍ਰੀਖਿਆਰਥੀ ਪਾਸ ਹੋਏ ਹਨ।
ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਨੇ ਸਮੂਹ ਪਾਸ ਹੋਣ ਵਾਲੇ ਪ੍ਰੀਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਸਿੱਖਿਆ ਵਭਾਗ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਨੂੰ ਦਸੰਬਰ ਦੇ ਦੂਜੇ ਐਤਵਾਰ ਕਰਵਾਉਣ ਦਾ ਫੈਸਲਾ ਕੀਤਾ ਹੈ ਜਿਸ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਹੁਣ ਪੀ. ਐੱਸ. ਟੀ. ਈ. ਟੀ. ‘ਚ ਹਿੱਸਾ ਲੈਣ ਵਾਲੇ ਪ੍ਰੀਖਿਆਰਥੀ ਆਪਣੀ ਤਿਆਰੀ ਪਹਿਲਾਂ ਤੋਂ ਹੀ ਯੋਜਨਾਬੱਧ ਢੰਗ ਨਾਲ ਕਰ ਸਕਿਆ ਕਰਨਗੇ।

LEAVE A REPLY

Please enter your comment!
Please enter your name here