*ਪੰਜਾਬ ਸਰਕਾਰ ਦਾ ਮੈਡੀਕਲ ਟੀਚਿੰਗ ਸਟਾਫ ਨੂੰ ਵੱਡਾ ਤੋਹਫਾ, ਵਧਾਈ ਸੇਵਾਮੁਕਤੀ ਦੀ ਉਮਰ*

0
66

News (ਸਾਰਾ ਯਹਾਂ/ਬਿਊਰੋ ਨਿਊਜ਼): ਅੱਜ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਹੋਈ ਜਿਸ ਵਿੱਚ ਛੇ ਅਹਿਮ ਫੈਸਲੇ ਲਏ ਗਏ ਹਨ, ਉਨ੍ਹਾਂ ਵਿਚੋਂ ਇੱਕ ਅਹਿਮ ਫੈਸਲਾ ਮੈਡੀਕਲ ਟੀਚਿੰਗ ਸਟਾਫ ਦੀ ਸੇਵਾਮੁਕਤੀ ਦੀ ਉਮਰ ਵਿੱਚ ਵਾਧਾ ਕਰਨ ਨੂੰ ਲੈਕੇ ਲਿਆ ਹੈ। ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ ਕੰਮ ਕਰਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਕਰ ਦਿੱਤੀ ਹੈ। ਅਗਲੇ ਤਿੰਨ ਸਾਲਾਂ ਵਿੱਚ ਲਗਭਗ 48 ਪ੍ਰੋਫੈਸਰਾਂ ਦੇ ਸੇਵਾਮੁਕਤ ਹੋਣ ਦੀ ਉਮੀਦ ਸੀ, ਪਰ ਹੁਣ ਉਹ ਵਿਦਿਆਰਥੀਆਂ ਨੂੰ ਆਪਣਾ ਤਜਰਬਾ ਦੇਣਾ ਜਾਰੀ ਰੱਖ ਸਕਣਗੇ। ਇਸ ਨਾਲ ਮੈਡੀਕਲ ਸਿੱਖਿਆ ਨੂੰ ਮਜ਼ਬੂਤੀ ਮਿਲੇਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Cheema) ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ 62 ਸਾਲ ਸੀ, ਜੋ ਹੁਣ 3 ਸਾਲ ਹੋਰ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਸੇਵਾਮੁਕਤੀ ਦੀ ਉਮਰ ਵਿਚ ਵੀ 7 ਸਾਲ ਦਾ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਜੋ ਪਹਿਲਾਂ 58 ਸਾਲ ਸੀ, ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ ਵੀ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। 

LEAVE A REPLY

Please enter your comment!
Please enter your name here