*ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਵਿਧਾਇਕ ਡਾ. ਵਿਜੈ ਸਿੰਗਲਾ*

0
16

ਮਾਨਸਾ, 21 ਮਈ (ਸਾਰਾ ਯਹਾਂ/ਮੁੱਖ ਸੰਪਾਦਕ)  : ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਸਦਕਾ ਜਿੱਥੇ ਲੋਕ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰ ਰਹੇ ਹਨ, ਉਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਪਿੰਡ ਖਿੱਲਣ ਅਤੇ ਚਕੇਰੀਆਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਦੇ ਵਸਨੀਕਾਂ ਨਾਲ ਮੀਟਿੰਗ ਦੌਰਾਨ ਕੀਤਾ।

          ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਇਸ ਮੁਹਿੰਮ ਵਿੱਚ ਲੋਕ ਖੁੱਲ੍ਹ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਹੇ ਹਨ ਅਤੇ ਸਰਕਾਰ ਦੀ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਜ਼ਿਲ੍ਹੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਲਗਾਤਾਰ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਹੀ ਨਸ਼ਾ ਛੱਡ ਚੁੱਕੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ।

          ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਜੰਗੀ ਪੱਧਰ ਤੇ ਲੜਾਈ ਲੜੀ ਜਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਮੌਜੂਦਾ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਵੀ ਵਿਅਕਤੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ, ਤਾਂ ਉਸ ਨੂੰ ਨੇੜੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਕੇ ਉਨ੍ਹਾਂ ਦਾ ਯੋਗ ਇਲਾਜ਼ ਕਰਵਾਉਣ।

LEAVE A REPLY

Please enter your comment!
Please enter your name here