

ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਫਰਜ਼ੀ ਟਰੈਵਲ ਏਜੰਟਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਫਰਜ਼ੀ ਟਰੈਵਲ ਏਜੰਟਾਂ ‘ਤੇ ਨਕੇਲ ਕੱਸਣ ਲਈ ਕਈ ਕਦਮ ਚੁੱਕੇ ਗਏ ਹਨ। ਇਨ੍ਹਾਂ ‘ਚ ਰਜਿਸਟਰਡ ਜਾਂ ਲਾਇਸੈਂਸ ਹਾਸਲ ਕਰਨ ਵਾਲੇ ਟਰੈਵਲ ਏਜੰਟਾਂ ਦੀ ਸੂਚੀ ਜਨਤਕ ਕਰਨਾ ਵੀ ਸ਼ਾਮਲ ਹੈ। ਗ੍ਰਹਿ ਵਿਭਾਗ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹੇ ‘ਚ ਰਜਿਸਟਰਡ ਟਰੈਵਲ ਏਜੰਟਾਂ ਦੀ ਵਿਸਥਾਰ ਜਾਣਕਾਰੀ ਜ਼ਿਲ੍ਹੇ ਦੇ ਵੈੱਬ ਪੋਰਟਲ ‘ਤੇ ਅਪਡੇਟ ਕਰਨ ਦੀ ਹਦਾਇਤ ਦਿੱਤੀ ਹੈ, ਜਿਸ ‘ਚ ਉਨ੍ਹਾਂ ਦੇ ਲਾਇਸੈਂਸ ਬਾਰੇ ਜਾਣਕਾਰੀ ਅਤੇ ਇਸ ਦੀ ਮਿਆਦ ਅਤੇ ਤਸਵੀਰ ਸ਼ਾਮਲ ਹੈ।ਇਕ ਪੀ. ਸੀ. ਐੱਸ. ਅਧਿਕਾਰੀ ਨੂੰ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ ਹੈ।ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੀਆਂ ਇਸ਼ਤਿਹਾਰ ਏਜੰਸੀਆਂ, ਅਖਬਾਰਾਂ, ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਅਜਿਹੀਆਂ ਏਜੰਸੀਆਂ ਨੂੰ ਨਿਯਮਾਂ ਬਾਰੇ ਜਾਣੂ ਕਰਵਾਉਣ।ਗ੍ਰਹਿ ਵਿਭਾਗ ਨੇ ਵੀ ਇਹ ਜ਼ਰੂਰੀ ਬਣਾਉਣ ਦਾ ਫੈਸਲਾ ਕੀਤਾ ਹੈ ਕਿ ਵਿਦੇਸ਼ਾਂ ‘ਚ ਟਰੈਵਲ ਏਜੰਟਾਂ ਜ਼ਰੀਏ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀ ਏਜੰਟ ਵੱਲੋਂ ਆਪਣੀ ਅਰਜ਼ੀ ਦੇ ਨਾਲ ਇਕ ਸਰਟੀਫਿਕੇਟ ਨੱਥੀ ਕਰਨਗੇ, ਜਿਸ ਬਾਰੇ ਜ਼ਿਲ੍ਹਾ ਪੁਲਸ ਤੋਂ ਮਨਜ਼ੂਰੀ ਸਰਟੀਫਿਕੇਟ ਲਿਆ ਜਾਵੇ।
EDITED BY : SARA YAHA























