ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

0
8

ਚੰਡੀਗੜ•(ਸਾਰਾ ਯਹਾ,(ਬਲਜੀਤ ਸ਼ਰਮਾ) , 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰ•ੇਗੰਢ ਮੌਕੇ ਅੱਜ ਪੰਜਾਬ ਸਰਕਾਰ ਵੱਲੋ ਅੱਤਵਾਦ ਵਿਰੋਧੀ ਦਿਹਾੜਾ ਮਨਾਇਆ ਗਿਆ। ਇਸ  ਦੌਰਾਨ ਪੰਜਾਬ ਸਿਵਲ ਸਕੱਤਰੇਤ-1 ਦੇ ਮੁਲਾਜ਼ਮਾਂ ਨੇ ਅੱਤਵਾਦ ਖਿਲਾਫ਼ ਲੜਨ ਦਾ ਅਹਿਦ ਲਿਆ।
ਪ੍ਰਮੁੱਖ ਸਕੱਤਰ ਯੋਜਨਾ, ਆਮ ਰਾਜ ਵਿਭਾਗ ਤਾਲਮੇਲ, ਸ੍ਰੀ ਜਸਪਾਲ ਸਿੰਘ ਵੱਲੋਂ ਪੰਜਾਬ ਸਿਵਲ ਸਕੱਤਰੇਤ -1 ਵਿਖੇ ਮੁਲਾਜ਼ਮਾਂ ਨੂੰ ਅੱਤਵਾਦ ਖਿਲਾਫ਼ ਅਹਿਦ ਦਿਵਾਇਆ।
ਇਸ ਮੌਕੇ ਸ੍ਰੀ ਜਸਪਾਲ ਸਿੰਘ ਤੇ ਸਾਰੇ ਕਰਮਚਾਰੀਆਂ ਨੇ ਸੰਕਲਪ ਲਿਆ “ਅਸੀਂ ਸਮੂਹ ਭਾਰਤਵਾਸੀ, ਜਿਨ•ਾਂ ਨੂੰ ਅਹਿੰਸਾ ਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਹਾਂ । ਅਸੀਂ ਪ੍ਰਣ ਕਰਦੇ ਹਾਂ ਕਿ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਤੇ ਸਮਾਜਕ ਸਦ ਭਾਵਨਾ ਨੂੰ ਪ੍ਰਫੁੱਲਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ  ਨੂੰ ਇੱਕ ਸਮਾਨ ਸਮਝਾਂਗੇ। ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ•ਾਂ ਤੋਂ ਮਨੁੱਖੀ ਜਾਨਾਂ ਨੂੰ ਖ਼ਤਰਾ ਹੋਵੇ।”

LEAVE A REPLY

Please enter your comment!
Please enter your name here