ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

0
11

ਚੰਡੀਗੜ੍ਹ, 27 ਦਸੰਬਰ ਪੰਜਾਬ ਸਰਕਾਰ ਨੇ ਰਾਜ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।


EDITED BY : SARA YAHA | | Last Updated : 7:01 PM 27 ਦਸੰਬਰ  2018

LEAVE A REPLY

Please enter your comment!
Please enter your name here