-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਭਾਰਤ ਭੂਸ਼ਣ ਆਸ਼ੂ

0
21

ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਖੁਰਾਕ ਅਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇઠਮੰਤਰੀ ਪੰਜਾਬ ਸ਼੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਗਣਤੰਤਰਤਾ ਦਿਹਾੜੇ ਮੌਕੇ ਸਾਲ 1957 ‘ਚ ਸਥਾਪਿਤ ਹੋਏ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਭੀਖੀ ਨੂੰ ਸਮਾਰਟ ਸਕੂਲ ਦਾ ਦਰਜਾ ਦੇ ਕੇ ਉਸਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਵਿਖੇ ਆਧੁਨਿਕ ਸਹੂਲਤਾਂ ਅਤੇ ਜਾਣਕਾਰੀ ਦੀਆਂ ਪੁਸਤਕਾਂ ਨਾਲ ਭਰਪੂਰ ਬਣੀ ਡਾ. ਭੀਮ ਰਾਓ ਅੰਬੇਦਕਰ ਲਾਇਬ੍ਰੇਰੀ ਦਾ ਵੀ ਉਦਘਾਟਨ ਕੀਤਾ। ਇਸ ਸਕੂਲ ਵਿੱਚ 6 ਪ੍ਰੋਜੈਕਟਰ ਲਗਾਏ ਗਏ ਹਨ, ਜਿਸ ਨਾਲ 6ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹਨ ਵਾਲੇ 503 ਵਿਦਿਆਰਥੀਆਂ ਨੂੰ ਅਤਿ ਆਧੁਨਿਕ ਢੰਗ ਰਾਹੀਂ ਸਿੱਖਿਅਤ ਕੀਤਾ ਜਾਵੇਗਾ। ਇਸ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਵਿੱਚ ਇਲਾਕਾ ਵਾਸੀਆਂ ਦਾ ਵੀ ਪੂਰਣ ਸਹਿਯੋਗ ਮਿਲਿਆ ਹੈ। ਸਮਾਰਟ ਸਕੂਲ ਨੂੰ ਲੋਕ ਅਰਪਣ ਕਰਦਿਆਂ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਮੀ ਨਹੀਂ ਛੱਡੀ ਹੈ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੇਰੇ ਚੰਗੇ ਆ ਰਹੇ ਹਨ। ਉਨ੍ਹਾਂ ਸਕੂਲ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਅਧਿਐਨ ਕੀਤਾ ਅਤੇ ਸਕੂਲ ਵਿਖੇ ਸਮਾਰਟ ਕਲਾਸਰੂਮਜ਼, ਸਕੂਲਾਂ ਦੇ ਪ੍ਰਬੰਧਾਂ, ਖੇਡ ਪ੍ਰਾਪਤੀਆਂ, ਪੜ੍ਹਾਈ ਅਤੇ ਅਨੁਸ਼ਾਸ਼ਨ ਤੋਂ ਪ੍ਰਭਾਵਿਤ ਹੋ ਕੇ ਸਕੂਲ ਨੂੰ ਆਪਣੇ ਅਖ਼ਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਸਕੂਲ ਦੇ ਲਈ ਕਿਸੇ ਵੀ ਕਿਸਮ ਦੀ ਲੋੜ ਸਬੰਧੀ ਜੁੜੇ ਰਹਿਣ ਅਤੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਵਾਇਆ। ਸਮਾਰੋਹ ਦੌਰਾਨ ਉਨ੍ਹਾਂ ਏ.ਐਸ.ਆਈ. ਸ਼੍ਰੀ ਬਲਵੰਤ ਸਿੰਘ ਦੀ ਆਪਣੇ ਡਿਊਟੀ ਦੇ ਨਾਲ-ਨਾਲ ਖੇਡ ਖੇਤਰ ਅਤੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਵਿਧਾਇਆ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਚੇਅਰਮੈਨ ਸਫਾਈ ਕਮਿਸ਼ਨ ਪੰਜਾਬ ਸ਼੍ਰੀ ਰਾਮ ਸਿੰਘ,  ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਰਾਜਵੰਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਗੁਰਲਾਭ ਸਿੰਘ, ਪ੍ਰਧਾਨ ਨਗਰ ਪੰਚਾਇਤ ਭੀਖੀ ਸ਼੍ਰੀ ਵਿਨੋਦ ਕੁਮਾਰ ਸਿੰਗਲਾ, ਸ਼੍ਰੀ ਮਲਕੀਤ ਸਿੰਘ, ਸ਼੍ਰੀ ਨਿਰਮਲ ਸਿੰਘ, ਸ਼੍ਰੀ ਅਮਰਜੀਤ ਸਿਘ ਚਹਿਲ, ਸਕੂਲ ਪ੍ਰਿੰਸੀਪਲ ਸ਼੍ਰੀ ਪ੍ਰੀਤਇੰਦਰ ਘਈ, ਜ਼ਿਲ੍ਹਾ ਸਮਾਰਟ ਸਕੂਲ ਮੈਨਟਰ ਸ਼੍ਰੀ ਅਸ਼ੋਕ ਕੁਮਾਰ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਸ਼੍ਰੀ ਜਗਜੀਤ ਸਿੰਘ ਵਾਲੀਆ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।  

LEAVE A REPLY

Please enter your comment!
Please enter your name here