ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਵਚਨਬੱਧ : ਅਰੁਨਾ ਚੌਧਰੀ

0
18

ਚੰਡੀਗੜ•, (ਸਾਰਾ ਯਹਾ,ਬਲਜੀਤ ਸ਼ਰਮਾ) 26 ਸਤੰਬਰ : ”ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਪੂਰੀ ਤਰ•ਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।” ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਹੀ।(ਸਾਰਾ ਯਹਾ,ਬਲਜੀਤ ਸ਼ਰਮਾ) ਚੰਡੀਗੜ•, 26 ਸਤੰਬਰ :
”ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਪੂਰੀ ਤਰ•ਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।” ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਹੀ।

ਇਸ ਮੌਕੇ ਸ੍ਰੀ ਰਜਿੰਦਰ ਸਿੰਘ (ਸਾਬਕਾ ਆਈ.ਪੀ.ਐਸ. ਅਧਿਕਾਰੀ, ਸੇਵਾਮੁਕਤ ਆਈ.ਜੀ.) ਨੇ ਸ੍ਰੀਮਤੀ ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱÎਿਖਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ  ਅਹੁਦਾ ਸੰਭਾਲਿਆ।
ਮੰਤਰੀ ਨੇ ਇਸ ਮੌਕੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਿੰਸਾ ਅਤੇ ਸ਼ੋਸ਼ਣ ਤੋਂ ਬੱਚਿਆ ਦੀ ਸੁਰੱÎਖਿਆ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ 24 ਘੰਟੇ ਸਰਗਰਮ ਹੈ। ਮੰਤਰੀ ਨੇ ਇਹ ਵੀ ਦੱÎਸਿਆ ਕਿ ਚਾਈਲਡ ਹੈਲਪਲਾਈਨ 1098 ਦੇਸ਼ ਭਰ ਵਿੱਚ ਉਪਲੱਬਧ ਹੈ ਜਿਸ ‘ਤੇ ਬੱਚਿਆਂ ਦੇ ਸ਼ੋਸ਼ਣ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਸਮਾਜਿਕ ਸੁਰੱÎਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਧੰਨਵਾਦ ਕੀਤਾ ਅਤੇ ਉਨ•ਾਂ ਵਿਸ਼ਵਾਸ਼ ਦਿਵਾਇਆ ਕਿ ਉਹ ਬੱÎਚਿਆਂ ਦੀ ਭਲਾਈ ਅਤੇ ਸੁਰੱÎਖਿਆ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਬਾਲ ਅਧਿਕਾਰਾਂ ਦੀ ਸੁਰੱÎਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਸਕੱਤਰ ਸ੍ਰੀਮਤੀ ਅਮਨਦੀਪ ਕੌਰ (ਪੀ.ਸੀ.ਐਸ.), ਸੀਨੀਅਰ ਕਾਂਗਰਸ ਆਗੂ ਸ੍ਰੀ ਅਸ਼ੋਕ ਚੌਧਰੀ, ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ੍ਰੀ ਰਾਜਵਿੰਦਰ ਸਿੰਘ ਗਿੱਲ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਮੌਜੂਦ ਸਨ।

LEAVE A REPLY

Please enter your comment!
Please enter your name here