*ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ*

0
38

ਬੁਢਲਾਡਾ/ਮਾਨਸਾ, 11 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਬੁਢਲਾਡਾ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੀ ਮੌਜੂਦ ਸਨ।

            ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਿਹਤ ਸੰਸਥਾਵਾਂ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਦਾ ਮੁਲਾਂਕਣ ਕੀਤਾ ਗਿਆ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਤੇ ਸਮੇਂ ਸਿਰ ਆਉਣਾ ਅਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਇੰਨਾ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਦਵਾਈਆਂ ਅਤੇ ਹਰ ਤਰ੍ਹਾਂ ਦੇ ਟੈਸਟ ਲੋਕਾਂ ਨੂੰ ਬਿਲਕੁਲ ਮੁਫਤ ਮੁਹਈਆ ਕਰਵਾਏ ਜਾਂਦੇ ਹਨ।

            ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ 35 ਤੋਂ 40 ਕਿਸਮ ਦੀਆਂ ਦਵਾਈਆਂ ਜਿਨ੍ਹਾਂ ਵਿੱਚ ਬੀ.ਪੀ.ਅਤੇ ਸ਼ੂਗਰ ਆਦਿ ਦਵਾਈਆਂ ਵੀ ਸ਼ਾਮਿਲ ਹਨ, ਲੋਕਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਹੀਨੇ ਦੇ ਆਖਰੀ ਸ਼ੁਕਰਵਾਰ ਹਸਪਤਾਲ ਵਿਖੇ ਹਰ ਤਰਾਂ ਦੇ ਮੇਨਟੇਨੈਂਸ ਦਾ ਕੰਮ ਕਰਵਾਉਣਾ ਯਕੀਨੀ ਬਣਾਇਆ ਜਾਵੇ ਜਿਵੇਂ ਕਿ ਬਿਜਲੀ, ਟੂਟੀ, ਵਾਸ਼ਵੇਸ਼ਨ, ਫਲਸ਼ਾਂ ਇੰਸਟਰੁਮੈਂਟ ਆਦਿ ਅਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਲਈ ਪੀਣ ਵਾਲੇ ਠੰਡੇ ਅਤੇ ਸਾਫ਼ ਪਾਣੀ ਦਾ ਪ੍ਰਬੰਧ ਹਰ ਵੇਲੇ ਕਰਾਇਆ ਜਾਵੇ ਅਤੇ ਨਾਲ ਹੀ ਦਾਖਲ ਮਰੀਜ਼ਾਂ ਅਤੇ ਬਾਹਰੀ ਮਰੀਜ਼ਾਂ ਲਈ ਗਰਮੀ ਦੇ ਮੌਸਮ ਨੂੰ ਵੇਖਦੇ ਹੋਏ ਪੱਖੇ ਅਤੇ ਕੁੱਲਰਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ।

            ਇਸ ਮੌਕੇ ਪ੍ਰਤਾਪ ਸਿੰਘ ਅਤੇ ਸੰਦੀਪ ਸਿੰਘ ਸੀਨੀਅਰ ਸਹਾਇਕ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here