Punjab Government’s Gift to Employees (ਸਾਰਾ ਯਹਾਂ): ਹਰ ਇੱਕ ਦੇਸ਼ਵਾਸੀ ਬਹੁਤ ਹੀ ਬੇਸਬਰੀ ਦੇ ਨਾਲ ਦੀਵਾਲੀ ਦੇ ਤਿਉਹਾਰ ਦੀ ਉਡੀਕ ਕਰਦਾ ਹੈ। ਕਿਉਂਕਿ ਲੋਕ ਬਹੁਤ ਹੀ ਪਿਆਰ ਅਤੇ ਉਤਸ਼ਾਹ ਦੇ ਨਾਲ ਇਸ ਤਿਉਹਾਰ ਨੂੰ ਸੈਲੀਬ੍ਰੇਟ ਕਰਦੇ ਹਨ। ਫੈਸਟੀਵਲ ਸੀਜ਼ਨ ਚੱਲ ਰਿਹਾ ਜਿਸ ਕਰਕੇ ਕਰਮਚਾਰੀਆਂ ਨੂੰ ਬੋਨਸ ਅਤੇ ਤੋਹਫੇ ਦਿੱਤੇ ਜਾਂਦੇ ਹਨ।ਫੈਸਟੀਵਲ ਸੀਜ਼ਨ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਤਿਉਹਾਰਾਂ ਨੂੰ ਦੇਖਦੇ ਹੋਏ ਗਰੁੱਪ D ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਹਰ ਕਰਮਚਾਰੀ ਨੂੰ 10,000 ਰੁਪਏ ਦਾ ਵਿਆਜ-ਮੁਕਤ ਐਡਵਾਂਸ ਦੇਣ ਦਾ ਐਲਾਨ ਕੀਤਾ ਹੈ। ਇਸ ਪਹੁੰਚ ਨਾਲ ਲਗਭਗ 35,894 ਕਰਮਚਾਰੀਆਂ ਨੂੰ ਸਿੱਧਾ ਫਾਇਦਾ ਮਿਲੇਗਾ।
ਕਰਮਚਾਰੀਆਂ ਨੂੰ ਵਿੱਤੀ ਸਹਾਇਤਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹੁੰਚ ਦਾ ਉਦੇਸ਼ ਤਿਉਹਾਰਾਂ ਦੇ ਮੱਦੇਨਜ਼ਰ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਰਾਜ ਵਿੱਚ 36,065 ਗਰੁੱਪ D ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹ ਐਡਵਾਂਸ ਲਿਆ, ਜਿਸ ‘ਤੇ 13,37,50,000 ਰੁਪਏ ਖ਼ਰਚ ਹੋਏ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇ ਇਸ ਵਿੱਤੀ ਸਾਲ ਵਿੱਚ ਸਾਰੇ ਯੋਗ ਗਰੁੱਪ D ਕਰਮਚਾਰੀ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਅੰਦਾਜ਼ੀ ਖਰਚ 35.89 ਕਰੋੜ ਰੁਪਏ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰੀ 20 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਵਾਧੂ ਖਰਚ ਦੀ ਲੋੜ ਪਈ, ਤਾਂ ਇਸ ਵਿੱਤੀ ਸਾਲ ਦੇ ਸੰਸ਼ੋਧਿਤ ਅੰਦਾਜ਼ੇ ਰਾਹੀਂ ਵਾਧੂ ਫੰਡ ਉਪਲਬਧ ਕਰਵਾਇਆ ਜਾਵੇਗਾ। ਦੀਵਾਲੀ ਦੇ ਤਿਉਹਾਰ ਜੋ ਕਿ 20 ਅਕਤੂਬਰ ਨੂੰ ਮਨਾਈ ਜਾਏਗੀ। ਇਸ ਖਾਸ ਮੌਕੇ ਨੂੰ ਦੇਖਦੇ ਹੋਏ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਹ ਰਕਮ 17 ਅਕਤੂਬਰ ਤੱਕ ਖਜਾਨੇ ਤੋਂ ਵੰਡ ਦਿੱਤੀ ਜਾਵੇਗੀ।