

ਮਾਨਸਾ, 30 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਮਾਨਸਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਸੀਜ਼ਨ ਦੌਰਾਨ ਹਲਕਾ ਮਾਨਸਾ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਭਰਾਵਾਂ ਦੇ ਹਰ ਵਕਤ ਨਾਲ ਖੜੀ ਹੈ। ਹੁਣ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ । ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਤੇ ਡੀਐਮਓ ਅਮਨ ਮੰਗਲਾ























