*‘ਪੰਜਾਬ ਸਿੱਖਿਆ ਕ੍ਰਾਂਤੀ’ ਕਪੂਰਥਲਾ ਜ਼ਿਲ੍ਹੇ ਦੇ 13 ਹੋਰ ਸਕੂਲਾਂ ਵਿਚ 1.06 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ*

0
21

ਫਗਵਾੜਾ 16 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹਾ ਕਪੂਰਥਲ਼ਾ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਸੇ ਤਹਿਤ ਅੱਜ ਜ਼ਿਲ੍ਹੇ ਦੇ 13 ਹੋਰ ਸਕੂਲਾਂ ਅੰਦਰ 1.06 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿਚ ਕਪੂਰਥਲ਼ਾ ਬਲਾਕ ਦੇ 4 ਸਕੂਲ, ਫਗਵਾੜਾ ਬਲਾਕ ਦੇ 4 ਸਕੂਲ ਅਤੇ ਸੁਲਤਾਨਪੁਰ ਲੋਧੀ ਬਲਾਕ ਦੇ 5 ਸਕੂਲ ਸ਼ਾਮਲ ਹਨ ਸੁਲਤਾਨਪੁਰ ਲੋਧੀ ਵਿਖੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸ.ਸੱਜਣ ਸਿੰਘ ਚੀਮਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਫੱਤੂਢੀਂਗਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਹਿਰਵਾਲਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਭੈਣੀਹੁਸੈ ਖਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭੈਣੀਹੁਸੈ ਖਾਂ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਮਿਡਲ ਸਕੂਲ ਸਰਾਏ ਜੱਟਾਂ ਵਿਖੇ ਵੀ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ ਕਪੂਰਥਲਾ ਵਿਖੇ ਸਰਕਾਰੀ ਮਿਡਲ ਸਕੂਲ ਡੋਗਰਾਂਵਾਲ, ਸਰਕਾਰੀ ਪ੍ਰਾਇਮਰੀ ਸਕੂਲ ਕਿਲੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਗੁਰ ਤੇਗ ਬਹਾਦੁਰ ਅਤੇ ਸਰਕਾਰੀ ਹਾਈ ਸਕੂਲ ਤੋਪਖਾਨਾ ਵਿਖੇ ਚੇਅਰਮੈਨ ਪੰਜਾਬ ਰਾਜ ਗੋਦਾਮ ਨਿਗਮ ਗੁਰਦੇਵ ਸਿੰਘ ਲਾਖਣਾਂ ਵਲੋਂ 33ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਇਸ ਮੌਕੇ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ,ਸਾਇੰਸ ਤਕਨਾਲੋਜੀ ਬੋਰਡ ਦੇ ਮੈਂਬਰ ਕੰਵਰਇਕਬਾਲ ਸਿੰਘ,ਚੇਅਰਮੈਨ ਜਗਜੀਤ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ

LEAVE A REPLY

Please enter your comment!
Please enter your name here