ਪੰਜ ਦਿਨਾਂ ਬਾਅਦ ਰਾਹੁਲ ਨੇ ਇਨ੍ਹਾਂ ਨੂੰ ਥਾਪਿਆ ਛੱਤੀਸਗੜ੍ਹ ਦਾ ਮੁੱਖ ਮੰਤਰੀ

0
52

ਰਾਏਪੁਰ: ਪੰਜ ਦਿਨਾਂ ਦੀ ਖਿੱਚੋਤਾਣ ਬਾਅਦ ਆਖਰਕਾਰ ਕਾਂਗਰਸ ਨੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਜੋਂ ਭੁਪੇਸ਼ ਸਿੰਘ ਬਘੇਲ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਛੱਤੀਸਗੜ੍ਹ ਵਿੱਚ ਵਿਧਾਇਕ ਦਲ ਦੀ ਬੈਠਕ ਖ਼ਤਮ ਹੋ ਗਈ ਹੈ। ਸੂਤਰਾਂ ਮੁਤਾਬਕ ਬੈਠਕ ਵਿੱਚ ਬਘੇਲ ਨੂੰ ਵਿਧਾਇਕ ਦਲ ਦਾ ਲੀਡਰ ਚੁਣਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸ਼ਾਮ ਨੂੰ ਹੀ ਰਾਜਪਾਲ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਜਾਏਗਾ।

Congress

@INCIndia

Celebrations are in order in Chhattisgarh as @Bhupesh_Baghel is appointed CM. We wish him the best as he forms a govt. of equality, transparency & integrity starting off with farm loan waiver for farmers as we promised.
1,108 people are talking about this

ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਛੱਤੀਸਗੜ੍ਹ ਦੇ ਸੁਪਰਵਾਈਜ਼ਰ ਮਲਿਕਾਰਜੁਨ ਖੜਗੇ ਨੇ ਰਾਏਪੁਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪਾਟਨ ਤੋਂ ਵਿਧਾਇਕ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭੁਪੇਸ਼ ਬਘੇਲ ਦੇ ਮੁੱਖ ਮੰਤਰੀ ਚੁਣੇ ਜਾਣ ਬਾਰੇ ਐਲਾਨ ਕੀਤਾ। ਸੂਬੇ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਜਿਸ ਦੇ ਬਾਅਦ ਲੰਮੀਆਂ ਬੈਠਕਾਂ ਪਿੱਛੋਂ ਭੁਪੇਸ਼ ਬਘੇਲ ਨੂੰ ਮੁੱਖ ਮੰਤਰੀ ਚੁਣਿਆ ਗਿਆ ਹੈ।

Rahul Gandhi

@RahulGandhi

No matter how brilliant your mind or strategy, if you’re playing a solo game, you’ll always lose out to a team.

– Reid Hoffman

11.4K people are talking about this

ਰਾਏਪੁਰ ਵਿੱਚ ਸਥਿਤ ਸੰਚਾਰ ਵਿਭਾਗ ਦੇ ਪ੍ਰੈਸ ਕਾਨਫਰੰਸ ਕਮਰੇ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਤੇ ਇਸੇ ਮੀਟਿੰਗ ਵਿੱਚ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ। ਮੱਲਿਕਾਰਜੁਨ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਭੁਪੇਸ਼ ਸਿੰਘ ਬਘੇਲ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਦੇ ਨਾਲ ਟੀਐਸ ਸਿੰਘ ਦੇਵ ਵੀ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰ ਰਹੇ ਸੀ।


EDITED BY : SARA YAHA | | Last Updated : 8:21 PM 16 ਦਸੰਬਰ  2018

LEAVE A REPLY

Please enter your comment!
Please enter your name here