

ਚੰਡੀਗੜ੍ਹ: ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਭਲਕੇ ਯਾਨੀ ਕਿ 17 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ।























