ਮਾਨਸ,(ਸਾਰਾ ਯਹਾ,(ਬਲਜੀਤ ਪਾਲ) 25 ਮਾਰਚ ਪੱਤਰਕਾਰ ਤੇ ਗੀਤਕਾਰ ਜੀਤ ਚਚੋਹਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਇਕਲੌਤੇ ਪੁੱਤਰ ਅਕਾਸ਼ਦੀਪ ਸਿੰਘ (19) ਦੀ ਮੌਤ ਹੋ ਗਈ। ਇਸ ਦੁੱਖ ਦੀ ਘੜੀ ਚ ਜੀਤ ਚਚੋਹਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਦੀ ਅਪੀਲ ਕੀਤੀ ਹੈ। ਅਕਾਸਦੀਪ ਸਿੰਘ ਦੀ ਅੰਤਮ ਅਰਦਾਸ ਤੇ ਪਾਠ ਦੇ ਭੋਗ 28 ਮਾਰਚ ਦਿਨ ਵੀਰਵਾਰ ਨੂੰ ਗੁਰਦੁਆਰਾ ਸ਼੍ਰੀ ਇੱਛਾਪੂਰਵਿਕ ਸਾਹਿਬ ਵਿਖੇ ਨੈੜੇ ਵਿਸਵਕਰਮਾ ਭਵਨ ਮਾਨਸਾ ਵਿਖੇ ਬਾਅਦ ਦੁਪਹਿਰ 12:30 ਵਜੇ ਪੈਣਗੇ।