*ਫਗਵਾੜਾ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ*

0
19

ਫਗਵਾੜਾ 5 ਮਈ  (ਸਾਰਾ ਯਹਾਂ/ਸ਼ਿਵ ਕੌੜਾ) : ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜੀਵ ਪ੍ਰਾਸ਼ਰ ਵੱਲੋਂ ਅੱਜ ਸਵੇਰੇ ਸਿਵਲ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਹਨਾਂ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ, ਜੱਚਾ ਬੱਚਾ ਵਾਰਡ, ਓ ਪੀ ਡੀ ਆਦਿ ਦਾ ਦੌਰਾ ਕੀਤਾ ਗਿਆ ਤੇ ਹਾਜ਼ਰੀ ਰਜਿਸਟਰ ਵੀ ਚੈਕ ਕੀਤੇ ਗਏ। ਸਿਵਲ ਸਰਜਨ ਡਾਕਟਰ ਰਾਜੀਵ ਪ੍ਰਾਸ਼ਰ ਨੇ ਇਸ ਮੌਕੇ ਸਟਾਫ਼ ਨੂੰ ਸਮੇਂ ਦੇ ਪਾਬੰਦ ਰਹਿਣ ਨੂੰ ਕਿਹਾ । ਉਹਨਾਂ ਇਹ ਵੀ ਕਿਹਾ ਕਿ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਕਿੱਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਏ। ਉਹਨਾਂ ਵੱਲੋਂ ਵਾਰਡ ਵਿਚ ਜਾ ਕੇ ਮਰੀਜ਼ਾਂ ਦਾ ਹਾਲ ਵੀ ਜਾਣਿਆ ਗਿਆ। ਡਾਕਟਰ ਰਾਜੀਵ ਪ੍ਰਾਸ਼ਰ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਵੀ ਜਾਣਕਾਰੀ ਦਿੱਤੀ ਤੇ ਸਟਾਫ਼ ਨੂੰ ਇਸ ਮੁਹਿੰਮ ਨੂੰ ਸਫਲ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸੁਪ੍ਰਿੰਟੈਂਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ,ਸਟੇਨੋ ਅਮਰੀਕ ਸਿੰਘ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here