ਫਗਵਾੜਾ ਹਿੰਸਾ ‘ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

0
0

ਫਗਵਾੜਾ(ਸਾਰਾ ਯਹਾ): ਫਗਵਾੜਾ ਵਿਚ ਬੀਤੇ ਦਿਨੀਂ ਹੋਈ ਹਿੰਸਾ ਵਿਚ ਜ਼ਖ਼ਮੀ ਹੋਏ ਨੌਜਵਾਨ ਯਸ਼ਵੰਤ ਕੁਮਾਰ ਬੌਬੀ ਜੋ ਕਿ ਬੀਤੀ ਰਾਤ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ‘ਚ ਦਮ ਤੋੜ ਗਿਆ ਦਾ ਅੱਜ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਚ ਧਾਰਮਿਕ ਰੀਤੀਆਂ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੂਰੇ ਸ਼ਾਂਤੀਪੂਰਵਕ ਢੰਗ ਨਾਲ ਹੋਏ ਅੰਤਿਮ ਸੰਸਕਾਰ ਮੌਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ।
Image result for phagwara deputy commissioner imagesਇਸੇ ਦੌਰਾਨ ਡਿਪਟੀ ਕਮਿਸ਼ਨਰ ਮੁਹੰਮਦ ਤਾਇਅਬ ਅਤੇ ਐੱਸ . ਐੱਸ. ਪੀ. ਸੰਦੀਪ ਸ਼ਰਮਾ ਨੇ ਬੌਬੀ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਂਟ ਕੀਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

EDITED BY : SARA YAHA PUNJABI NEWS

LEAVE A REPLY

Please enter your comment!
Please enter your name here