*ਫਗਵਾੜਾ 30 ਲੱਖ ਰੁਪਏ ਦੀ ਲਾਗਤ ਨਾਲ ਦੋ ਮੁੱਖ ਸੜਕਾਂ ਦੀ ਉਸਾਰੀ ਦੇ ਕੰਮ ਦੀ ਹੋਈ ਸ਼ੁਰੂਆਤ*

0
17

ਫਗਵਾੜਾ 14 ਮਈ  (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਹਲਕੇ ਦੇ ਪਿੰਡ ਪਾਂਸ਼ਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਅੱਜ ਮੁੱਖ ਸੜਕਾਂ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਆਪ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਸਾਂਝੇ ਤੌਰ ਤੇ ਕਰਵਾਈ ਗਈ। ਜੋਗਿੰਦਰ ਸਿੰਘ ਮਾਨ ਨੇ ਦੱਸਿਆ ਕਿ ਰਾਵਲਪਿੰਡੀ ਤੋਂ ਮਾਇਓਪੱਟੀ ਰੋਡ ਦੀ ਉਸਾਰੀ 25.97 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਹਾਈ ਸਕੂਲ ਪਾਂਸ਼ਟ ਤੋਂ ਨਹਿਰ ਤੱਕ 4.15 ਲੱਖ ਦੀ ਲਾਗਤ ਨਾਲ ਸੜਕ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਦਾ ਇਕੋ ਟੀਚਾ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ ‘ਤੇ ਵਿਕਸਤ ਕਰਨਾ ਹੈ। ਜਿਸ ਵਿੱਚ ਪਿੰਡਾਂ ਨੂੰ ਲਗਦੇ ਮੁੱਖ ਪਹੁੰਚ ਮਾਰਗਾਂ ਦੀਆਂ ਉਸਾਰੀਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਪਿੰਡ ਪਾਸ਼ਟ ਦਾ ਸਮੁੱਚਾ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜਿੰਨਾ ਵਿਕਾਸ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਖੇਤਰਾਂ ਦਾ ਕਰਵਾਇਆ ਗਿਆ ਹੈ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਇਹ ਵਿਕਾਸ ਦੀ ਹਨ੍ਹੇਰੀ ਅੱਗੇ ਵੀ ਜਾਰੀ ਰਹੇਗੀ। ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਵੀ ਕਿਹਾ ਕਿ ਫਗਵਾੜਾ ਹਲਕੇ ਦੇ ਸਮੁੱਚੇ ਪਿੰਡਾਂ ਦਾ ਲੋੜੀਂਦਾ ਵਿਕਾਸ ਮੈਰਿਟ ਦੇ ਅਧਾਰ ਤੇ ਕਰਵਾਇਆ ਜਾ ਰਿਹਾ ਹੈ। ਜਿਸ ਦੇ ਲਈ ਲਗਾਤਾਰ ਯਤਨ ਜਾਰੀ ਹਨ। ਗ੍ਰਾਂਟ ਦੀ ਬਿਲਕੁਲ ਘਾਟ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਡਾ. ਚੱਬੇਵਾਲ ਅਤੇ ਜੋਗਿੰਦਰ ਸਿੰਘ ਮਾਨ ਦਾ ਪਿੰਡ ਪਾਂਸ਼ਟ ਪੁੱਜਣ ‘ਤੇ ਸੁਰਜੀਤ ਸਿੰਘ ਸਾਬਕਾ ਸਰਪੰਚ ਅਤੇ ਕੁਲਵੰਤ ਕੌਰ ਸਰਪੰਚ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਦੇ ਪਤਵੰਤਿਆਂ ਨੇ ਉਕਤ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਜੋਗਿੰਦਰ ਸਿੰਘ ਮਾਨ, ਡਾ. ਚੱਬੇਵਾਲ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਿਰਪਾਲ ਸਿੰਘ ਖਲਿਆਣ, ਇੰਦਰਜੀਤ ਸਿੰਘ, ਜਗਦੀਸ਼ ਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਸਰਪੰਚ ਰਣਧੀਰਗੜ੍ਹ, ਨਰਿੰਦਰ ਕੁਮਾਰ ਪਰਮਾਰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here