ਫਰਨੀਚਰ ਮਾਰਕਿਟ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

0
68

ਮੋਹਾਲੀ —ਲਖਨੌਰ ਫਰਨੀਚਰ ਮਾਰਕਿੱਟ ‘ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਉੱਥੇ ਭਿਆਨਕ ਅੱਗ ਲੱਗ ਗਈ। ਅੱਗ ਨਾਲ ਕਰੀਬ 20 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਇਸ ਨਾਲ ਦੁਕਾਨਾਂ ‘ਚ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮਾਮਲੇ ਦੀ ਸੂਚਨਾ ਮਿਲਣ ‘ਤੇ ਅੱਗ ਬੁਝਾਉਣ ਵਾਲੀ ਟੀਮ ਉੱਥੇ ਪਹੁੰਚੀ।

ਜਾਣਕਾਰੀ ਮੁਤਾਬਕ ਐਤਵਾਰ ਸਵੇਰੇ 4 ਵਜੇ ਦੇ ਕਰੀਬ ਅੱਗ ਲੱਗਣ ਦਾ ਪਤਾ ਲੱਗਾ। ਜਿਸ ਦੇ ਬਾਅਦ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਨੂੰ ਸੂਚਨਾ ਦਿੱਤੀ ਗਈ। ਇਸ ਅੱਗ ਤੋਂ ਸਵੇਰੇ 9 ਵਜੇ ਤੱਕ ਵੀ ਕਾਬੂ ਨਹੀਂ ਪਾਇਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਜੇ ਤੱਕ ਅੱਗ ਬੁਝਾਉਣ ਲਈ ਲੱਗੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਇਸ ਮਾਰਕਿਟ ‘ਚ ਅੱਗ ਲੱਗੀ ਸੀ। ਉਸ ਦੌਰਾਨ ਇੱਥੇ 50-60 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਸੀ।


EDITED BY : SARA YAHA | | Last Updated : 6:45 pm 21 October 2018

LEAVE A REPLY

Please enter your comment!
Please enter your name here