*ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਦੀ ਜਿਲ੍ਹਾ ਮਾਨਸਾ ਦੀ ਮਹੀਨਾਵਾਰ ਮੀਟਿੰਗ ਬੱਚਤ ਭਵਨ ਮਾਨਸਾ ਜਿਲ੍ਹਾ ਪ੍ਰਧਾਨ ਰਘਵੀਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ*

0
19

ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ) : ਮੀਟਿੰਗ ਵਿੱਚ ਫਰੀਡਮ ਫਾਇਟਰਜ਼ ਦੇ ਵਾਰਸਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਦਰਾਂ ਕੀਤਾ ਗਿਆ। ਸੂਬਾ ਪ੍ਰਧਾਨ ਚਤਿੰਨ ਸਿੰਘ ਸੋਖੋਂ ਵੱਲੋਂ ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਕਰਕੇ ਭੋਰਸਾ ਦਿੱਤਾ ਗਿਆ ਸੀ। ਫਰੀਡਮ ਫਾਇਰਜ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਲਦੀ ਜਾਰੀ ਕੀਤਾ ਜਾਵੇ, ਪ੍ਰੰਤੂ ਇਸ ਬਜਟ ਵਿੱਚ ਵੀ ਫਰੀਡਮ ਫਾਇਟਰਜ ਦੇ ਵਾਰਸਾਂ ਨੂੰ ਕੁਝ ਨਹੀਂ ਦਿੱਤਾ ਗਿਆ। ਮੀਟਿੰਗ ਦੌਰਾਨ ਬਲਵੀਰ ਸਿੰਘ ਝੱਬਰ ਨੂੰ ਸੁਨਾਮ ਵਿਖੇ ਧਰਨੇ ਦੌਰਾਨ ਸਾਰੇ ਦਿਨ ਹਾਜ਼ਰ ਰਹਿਣ ਤੇ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਅਤੇ ਇਸ ਦੇ ਨਾਲ ਹੀ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਮਾਨਸਾ ਵੱਲੋਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਪੰਜਾਬ ਰਾਜ ਪਾਲ, ਗੁਲਾਬ ਚੰਦ ਕਟਾਰੀਆਂ ਨਾਲ ਮੀਟਿੰਗ ਹੋਈ। ਜਿਸ ਵਿੱਚ ਉਹਨਾਂ ਵੱਲੋਂ ਮੰਗਾਂ ਤੇ ਵਿਚਾਰ ਕਰਨ ਦਾ ਭੋਰਸਾ ਦਿਵਾਇਆ ਗਿਆ ਹੈ। ਮੀਟਿੰਗ ਵਿੱਚ ਹਾਜ਼ਰ ਸ਼ਹਿਰੀ ਪ੍ਰਧਾਨ ਰਘਵੀਰ ਸਿੰਘ ਝੱਬਰ, ਖਜ਼ਾਨਚੀ ਜਗਸੀਰ ਸਿੰਘ, ਜਸਵੰਤ ਸਿੰਘ ਬੁਢਲਾਡਾ, ਹਰਬੰਸ ਸਿੰਘ ਨਿੱਧੜਕ, ਬਲਵੰਤ ਸਿੰਘ ਫੱਕਰ, ਰਾਵਲ ਸਿੰਘ, ਪ੍ਰੇਮ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਗੇਹਲੇ, ਸੁਖਦੇਵ ਸਿੰਘ, ਸੁਖਦੀਪ ਕੌਰ ਅਕਲੀਆਂ, ਰਮਨਦੀਪ ਕੌਰ, ਚਰਨਜੀਤ ਕੌਰ ਆਦਿ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here