ਮਾਨਸਾ, 29 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਖੱਤਰੀਵਾਲਾ ਅਤੇ ਬੀਰੇਵਾਲਾ ਜੱਟਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਵਿੱਚ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਡਾ. ਤੇਜਪਾਲ ਸਿੰਘ ਸਰਾਂ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਘਰੇਲੂ ਬਗੀਚੀ ਅਤੇ ਸਬਜ਼ੀਆਂ ਦੀ ਖੁਰਾਕ ਸੁਰੱਖਿਆ ਅਤੇ ਇਸ ਦੇ ਸਿਹਤ ਉੱਪਰ ਅਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ।
ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜ.) ਇੰਜ ਅਲੋਕ ਗੁਪਤਾ, ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿਚ ਦੱਸਿਆ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿਥੇ ਪਰਾਲੀ ਵਿਚ ਮੌਜੂਦਾ ਤੱਤ ਨਸ਼ਟ ਹੁੰਦੇ ਹਨ ਓਥੇ ਹੀ ਮਿੱਟੀ ਦੀ ਸਤਹਿ ਉਪਰ ਪਲ ਰਹੇ ਜੀਵਾਣੂ ਵੀ ਅੱਗ ਦੀ ਲਪੇਟ ਵਿਚ ਆ ਜਾਂਦੇ ਹਨ। ਇਸ ਨਾਲ ਮਿੱਟੀ, ਪੌਣ, ਪਾਣੀ, ਪਸ਼ੂ, ਪੰਛੀ ਅਤੇ ਮਨੁੱਖ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲੰਬੇ ਸਮੇਂ ਤੱਕ ਕਾਮਯਾਬ ਕਿੱਤਾ ਬਣਾਈ ਰੱਖਣ ਲਈ ਪਾਣੀ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣਾ ਜ਼ਰੂਰੀ ਹੋਵੇਗਾ।
ਅਖੀਰ ਵਿਚ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ ਰਣਵੀਰ ਸਿੰਘ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟਨਾਸ਼ਕ ਵਰਤਣ ਲਈ ਪ੍ਰੇਰਿਆ। ਇਸ ਦੇ ਨਾਲ ਉਨ੍ਹਾਂ ਕਣਕ ਦੇ ਬੀਜ ਦੀ ਜੀਵਾਣੂ ਟੀਕੇ ਨਾਲ ਸੋਧ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਾਣੂ ਟੀਕੇ ਦੀ ਜ਼ਮੀਨ ਦੇ ਸਿਹਤ ਅਤੇ ਫ਼ਸਲ ਦੇ ਝਾੜ ਵਧਾਉਣ ਪ੍ਰਤੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਟੀਕਾ ਕਿਸਾਨ ਵੀਰ ਕਣਕ ਦਾ ਬੀਜ ਲੈਣ ਸਮੇਂ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ। ਇੰਨ੍ਹਾਂ ਕੈਂਪਾਂ ਦੌਰਾਨ 150 ਤੋਂ ਵਧੇਰੇ ਕਿਸਾਨ ਮੌਜੂਦ ਰਹੇ ਜਿੰਨ੍ਹਾਂ ਨੂੰ ਸਹੂਲਤ ਲਈ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।