ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਛਾਪੇ

0
37

ਚੰਡੀਗੜ•, (ਸਾਰਾ ਯਹਾ) 19 ਦਸੰਬਰ : ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਵੱਡੀ ਕਾਰਵਾਈ ਕਰਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਗਈ।
ਇਨ•ਾਂ ਟੀਮਾਂ ਨੇ ਦੁੱਧ ਤੇ ਦੁੱਧ ਉਤਪਾਦਾਂ ਨਾਲ ਜੁੜੇ ਕਾਰੋਬਾਰੀਆਂ ਤੋਂ 135 ਨਮੂਨੇ ਭਰੇ, ਜਿਸ ਵਿੱਚ ਦੇਸੀ ਘਿਓ, ਦਹੀਂ, ਪਨੀਰ, ਮੱਖਣ, ਖੋਆ, ਲੱਸੀ, ਬਰਫੀ ਅਤੇ ਕਰੀਮ ਸ਼ਾਮਿਲ ਹਨ।  ਇਨ•ਾਂ ਨਮੂਨਿਆਂ ਨੂੰ ਜਾਂਚ ਲਈ ਖਰੜ ਦੀ ਸਟੇਟ ਫੂਡ ਸੇਫਟੀ ਲੈਬਾਰਟਰੀ ਵਿੱਚ ਭੇਜਿਆ ਗਿਆ।

Tarantaraan

ਇਸ ਬਾਰੇ ਜਾਣਕਾਰੀ ਦਿੰਦਿਆਂ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਦੇ ਕਮਿਸ਼ਨਰ ਅਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕੇ.ਐਸ. ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੁਰਾਕੀ ਵਸਤਾਂ ਵਿੱਚ ਮਿਲਾਵਟ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਦੁੱਧ ਤੇ ਦੁੱਧ ਉਤਪਾਦਾਂ ਦਾ ਕਾਰੋਬਾਰ ਚਲਾਉਣ ਵਾਲਿਆਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ।
ਸ੍ਰੀ ਪੰਨੂ ਨੇ ਦੁਹਰਾਇਆ ਕਿ ਚੰਗੀ ਗੁਣਵੱਤਾ ਵਾਲੀਆਂ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਅਤੇ ਐਫ.ਐਸ.ਐਸ.ਏ.ਆਈ. ਵੱਲੋਂ ਸੁਝਾਏ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ•ਾਂ ਅੱਗੇ ਕਿਹਾ ਕਿ ਚੰਗੀ ਗੁਣਵੱਤਾ ਵਾਲੀਆਂ ਖੁਰਾਕੀ ਵਸਤਾਂ ਦੇ ਉਤਪਾਦਨ ਤੇ ਵਿਕਰੀ ਨਾਲ ਜੁੜੇ ਲੋਕਾਂ ਦੀ ਜਾਂਚ ਕਰਨ ਦੇ ਨਾਲ ਹੀ ਸਾਫ਼-ਸਫ਼ਾਈ ਯਕੀਨੀ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਦੁੱਧ ਤੇ ਦੁੱਧ ਉਤਪਾਦਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਕਈ ਹੋਰ ਖੁਰਾਕੀ ਵਸਤਾਂ ਜਿਵੇਂ ਫਲਾਂ ਅਤੇ ਮਸਾਲੇ ਆਦਿ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ROPAR

ਸ੍ਰੀ ਪੰਨੂ ਨੇ ਖੁਰਾਕੀ ਵਸਤਾਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਮਿਲਾਵਟਖੋਰੀ ਤੋਂ ਵਰਜਦਿਆਂ ਕਿਹਾ ਕਿ ਜੋ ਵਪਾਰੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ, ਉਨ•ਾਂ ‘ਤੇ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰ ਨੇ ਕਿਹਾ ਕਿ ਜਿਨ•ਾਂ ਕਾਰੋਬਾਰੀਆਂ ਦੀਆਂ ਵਸਤਾਂ ਦੇ ਨਮੂਨੇ ਗੁਣਵੱਤਾ ਦੀ ਕਸਵੱਟੀ ‘ਤੇ ਖਰੇ ਨਹੀਂ ਉਤਰਨਗੇ, ਉਨ•ਾਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ•ਾਂ ਕਿਹਾ ਕਿ ਜਿਨ•ਾਂ ਕਾਰੋਬਾਰੀਆਂ ਦੀਆਂ ਖੁਰਾਕੀ ਵਸਤਾਂ ਨਾ ਖਾਣਯੋਗ ਅਤੇ ਅਸੁਰੱਖਿਅਤ ਹੋਣਗੀਆਂ, ਉਨ•ਾਂ ਨੂੰ ਛੇ ਸਾਲ ਤੱਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਨ•ਾਂ ਕਾਰੋਬਾਰੀਆਂ ਦੀਆਂ ਵਸਤਾਂ ਦੇ ਨਮੂਨੇ ਘਟੀਆ ਦਰਜੇ ਦੇ ਪਾਏ ਜਾਣਗੇ, ਉਨ•ਾਂ ਖ਼ਿਲਾਫ਼ ਵਧੀਕ ਡਿਪਟੀ ਕਮਿਸ਼ਨਰ ਪੱਧਰ ‘ਤੇ ਕਾਰਵਾਈ ਕੀਤੀ ਜਾਵੇਗੀ ਅਤੇ 10 ਲੱਖ ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।


EDITED BY : SARA YAHA | | Last Updated : 7:36 PM 19 ਦਸੰਬਰ  2018

LEAVE A REPLY

Please enter your comment!
Please enter your name here