ਫੋਸਟਰ ਸਕੀਮ ਤਹਿਤ ਬੇਸਹਾਰਾ, ਅਨਾਥ ਅਤੇ ਲੋੜਵੰਦ ਬੱਚੇ ਦਾ ਪਾਲਣ-ਪੋਸ਼ਣ ਕੀਤਾ ਜਾ ਸਕਦਾ ਹੈ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

0
0

ਮਾਨਸਾ, 28 ਮਈ (ਸਾਰਾ ਯਹਾ ) : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਚਲਾਈ ਜਾ ਰਹੀ ਸੰਗਠਿਤ ਬਾਲ ਸੁਰੱਖਿਆ ਸਕੀਮ ਅਤੇ ਜੁਵੇਨਾਈਲ ਜਸਟਿਸ ਐਕਟ 2015 ਦੇ ਅਨੁਸਾਰ ਫੋਸਟਰ ਕੇਅਰ ਸਕੀਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜੇਕਰ ਕੋਈ ਵੀ ਪਰਿਵਾਰ ਕਿਸੇ ਵੀ ਬੇਸਹਾਰਾ, ਅਨਾਥ ਅਤੇ ਲੋੜਵੰਦ ਬੱਚੇ ਨੂੰ ਆਪਣੇ ਕੋਲ ਰੱਖ ਕੇ ਉਸਦਾ ਪਾਲਣ-ਪੋਸ਼ਣ ਕਰਨਾ ਚਾਹੁੰਦਾ ਹੈ, ਤਾਂ ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਕੋਲ ਦਰਖ਼ਾਸਤ ਦਿੱਤੀ ਜਾ ਸਕਦੀ ਹੈ।
ਫੋਸਟਰ ਕੇਅਰ ਸਕੀਮ ਦੀਆਂ ਸ਼ਰਤਾਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਗੁਪਤਾ ਨੇ ਦੱਸਿਆ ਕਿ ਪਤੀ-ਪਤਨੀ ਭਾਰਤ ਦੇ ਨਾਗਰਿਕ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਦੋਨਾਂ ਦੀ ਉਮਰ 35 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਉਹ ਮਾਨਸਿਕ, ਸਰੀਰਕ ਅਤੇ ਭਾਵਨਾਤਮਕ ਰੂਪ ਵਿੱਚ ਮਜ਼ਬੂਤ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਦੋਨਾਂ ਨੂੰ ਕੋਈ ਵੀ ਬਿਮਾਰੀ ਜਿਵੇਂ ਏਡਜ਼, ਟੀ.ਬੀ., ਹੈਪੇਟਾਈਟਸ ਬੀ, ਕੈਂਸਰ ਨਹੀਂ ਹੋਣਾ ਚਾਹੀਦਾ।
ਸ਼੍ਰੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਦੋਨਾਂ ‘ਤੇ ਕੋਈ ਵੀ ਅਪਰਾਧਿਕ ਦੋਸ਼ ਨਾ ਲੱਗਿਆ ਹੋਵੇ ਅਤੇ ਫੋਸਟਰ ਪਰਿਵਾਰ ਕੋਲ ਅਜਿਹੀ ਆਮਦਨ ਹੋਣੀ ਚਾਹੀਦੀ ਹੈ, ਜਿਸਦੇ ਨਾਲ ਉਹ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫੋਸਟਰ ਪਰਿਵਾਰਾਂ ਨੂੰ ਬੱਚਿਆਂ ਦੇ ਪਾਲਣ-ਪੋਸ਼ਣ ਦੌਰਾਨ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਕਮਰਾ ਨੰਬਰ 27 ਏ. ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫੋਨ ਨੰਬਰ 01652-230488 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here