ਚੰਡੀਗੜ੍ਹ 09,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਕੋਰੋਨਾ ਵਾਇਰਸ (Corona Virus) ਦੀ ਪੰਜਾਬ (Punjab) ਵਿੱਚ ਵੀ ਦਹਿਸ਼ਤ ਪਾਈ ਜਾ ਰਹੀ ਹੈ ਅਤੇ ਤੇਜ਼ੀ ਨਾਲ ਮਾਮਲੇ ਵੱਧ ਰਹੇ ਹਨ। ਤਾਜ਼ਾ ਮਾਮਲੇ ਵਿੱਚ ਬਠਿੰਡਾ ਅੰਦਰ ਕੋਰੋਨਾ (Corona In Bathinda) ਦੇ 204 ਮਰੀਜ਼ ਸਾਹਮਣੇ ਆਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਇੰਨੀ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਇਹ ਮਾਮਲੇ ਇੱਕ ਹੀ ਦਿਨ ਵਿੱਚ ਸਾਹਮਣੇ ਆਏ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪਟਿਆਲਾ ਵਿੱਚ ਜਿਥੇ ਸੈਂਕੜਿਆਂ ਦੀ ਗਿਣਤੀ ਵਿੱਚ ਕੋਰੋਨਾ ਦੇ ਮਾਮਲੇ ਮਿਲੇ ਸਨ, ਉਥੇ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਦੋ ਦਿਨ ਇਟਲੀ (ਰੋਮ) ਤੋਂ ਆਈਆਂ ਫਲਾਈਟਾਂ ਵਿਚੋਂ ਸੈਂਕੜੇ ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ।