

ਬਠਿੰਡਾ (ਸਾਰਾ ਯਹਾ): ਇੱਥੋਂ ਦੇ ਆਈ ਟੀ ਆਈ ਚੌਂਕ ‘ਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਅਚਾਨਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਮੌਕੇ ‘ਤੇ ਪੁੱਜੀਆਂ ਦੋ ਫਾਇਰ ਬ੍ਰਿਗੇਡ ਗੱਡੀਆਂ ਵਲੋਂ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਹਾਦਸੇ ਕਾਰਨ ਗੱਡੀ ਤਾਂ ਸੜ ਕੇ ਸੁਆਹ ਹੋ ਗਈ ਪਰ ਜਾਨੀ ਨੁਕਸਾਨ ਹੋਣੋ ਬਚ ਗਿਆ।
ਘਟਨਾ ਸਮੇਂ ਗੱਡੀ ਨੂੰ ਇਕ ਮਹਿਲਾ ਚਲਾ ਰਹੀ ਸੀ ਤੇ ਉਸ ਤੋਂ ਇਲਾਵਾ ਇਕ ਵਿਅਕਤੀ ਤੇ ਇਕ ਬੱਚਾ ਵੀ ਮੌਜੂਦ ਸਨ ਪਰ ਅੱਗ ਦੇ ਵਧਣ ਤੋਂ ਪਹਿਲਾ ਹੀ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕਾਰ ਸਵਾਰਾਂ ਨੂੰ ਉੱਥੇ ਮੌਜੂਦ ਲੋਕਾਂ ਨੇ ਬਾਹਰ ਕੱਢਣ ਵਿੱਚ ਕਾਫੀ ਮਦਦ ਕੀਤੀ।
ਘਟਨਾ ਸਥਾਨ ‘ਤੇ ਹਾਜ਼ਰ ਲੋਕਾਂ ਨੇ ਦੱਸਿਆ ਕੇ ਅਚਾਨਕ ਚੱਲਦੀ ਗੱਡੀ ਨੂੰ ਅੱਗ ਲੱਗ ਗਈ ਤੇ ਗੱਡੀ ਵਿਚੋਂ ਦੇਖਦਿਆਂ ਹੀ ਦੇਖਦਿਆਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੰਜਣ ‘ਚ ਖ਼ਰਾਬੀ ਦੇ ਚੱਲਦਿਆਂ ਅੱਗ ਲੱਗਣ ਦੀ ਘਟਨਾ ਵਾਪਰੀ।
EDITED BY : SARA YAHA | | Last Updated :6:35 pm 11 august 2018























