ਬਠਿੰਡਾ ਦੀ ਕਾਂਗਰਸ ਰੈਲੀ ਵਿੱਚ ਹੋਵੇਗਾ ਇਤਿਹਾਸਕ ਇਕੱਠ- ਮਨੀਆਂ ਅੱਕਾਂਵਾਲੀ

0
142

ਮਾਨਸਾ,(ਸਾਰਾ ਯਹਾ,(BPS) 13 ਮਈ ਕਾਂਗਰਸ ਪਾਰਟੀ ਦੇ ਯੂਥ ਆਗੂ ਮਨਪ੍ਰੀਤ ਸਿੰਘ ਮਨੀਆਂ ਅੱਕਾਂਵਾਲੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਹੋ ਰਹੀ ਰੈਲੀ ਵਿੱਚ ਨੌਜਵਾਨਾਂ ਦੀ ਭਾਰੀ ਸਮੂਲੀਅਤ ਹੋਵੇਗੀ। ਇਸ ਇਤਹਾਸਕ ਰੈਲੀ ਨੂੰ ਕਾਂਗਰਸ ਦੇ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਸੰਬੋਧਨ  ਕਰਨਗੇ। ਰੈਲੀ ਕਰਨ ਵਾਸਤੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ । ਇਸ ਰੈਲੀ ਨੂੰ ਲੈ ਕੇ ਵਰਕਰਾਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਹਲਕਾ ਸਰਦੂਲਗੜ੍ਹ ਤੇ ਬੁਢਲਾਡਾ ਤੋਂ ਵਰਕਰ ਵੱਡੀ ਗਿਣਤੀ ਵਿੱਚ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਿਤਾਉਣ ਲਈ ਪੱਬਾਂ ਭਾਰ ਹੋ ਰਹੇ ਹਨ ।ਜ਼ਿਲ੍ਹਾ ਪ੍ਰਧਾਨ ਡਾ ਮਨੋਜ ਬਾਲਾ ਦੀ ਅਗਵਾਈ ਚ ਕਾਂਗਰਸੀ ਵਰਕਰ ਕਾਫ਼ਲਿਆਂ ਦੇ ਰੂਪ ਵਿਚ ਰੈਲੀ ਵਿਚ ਪਹੁੰਚ ਰਹੇ ਹਨ । ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਤੋਂ ਬੀਬੀ ਰਣਜੀਤ ਕੌਰ ਭੱਟੀ ਦੀ ਅਗਵਾਈ ਵਿੱਚ ਹਰ ਪਿੰਡ ਚੋਂ ਨੌਜਵਾਨ ਰੈਲੀ ਵਿੱਚ ਪਹੁੰਚ ਰਹੇ ਹਨ ।ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਗਮੇਲ ਸਿੰਘ ਨੰਗਲ ਕਲਾਂ ਗੁਰਸ਼ਰਨ ਸਿੰਘ ਮਾਖਾ ਜੀਵਨ ਦਾਸ ਬਾਬਾ ਆਦਿ ਮੌਜੂਦ ਸਨ ।

LEAVE A REPLY

Please enter your comment!
Please enter your name here