*ਬਠਿੰਡਾ ਵਿਖੇ ਸਰਕਾਰੀ ਸਕੂਲਾਂ ‘ਚ ਦਾਖਲਿਆਂ ਸਬੰਧੀ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ*

0
28

ਬਠਿੰਡਾ 20 ਮਾਰਚ  (ਸਾਰਾ ਯਹਾਂ/ਮੁੱਖ ਸੰਪਾਦਕ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੈਸ਼ਨ 2025-2026 ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਵਾਧੇ ਲਈ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਕ੍ਰਾਂਤੀਕਾਰੀ ਪਰਿਵਰਤਨ ਨੂੰ ਦਰਸਾਉਂਦੀ ਦਾਖਲਾ ਮੁਹਿੰਮ ਸੰਬੰਧੀ ਵੈਨ ਬਠਿੰਡਾ ਵਿਖੇ ਪਹੁੰਚੀ।

         ਇਸ ਦਾਖ਼ਲਾ ਮੁਹਿੰਮ ਵੈਨ ਨੂੰ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਵਿੱਚ ਦਾਖਲਿਆਂ ਸੰਬੰਧੀ ਜਾਗਰੂਕ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ  ਸ਼੍ਰੀ ਸ਼ੌਕਤ ਅਹਿਮਦ ਪੈਰੇ ਅਤੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਬਠਿੰਡਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

     ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਂਦਿਆਂ ਮੁਢਲੀਆਂ ਸਹੂਲਤਾਂ ਨਾਲ ਲੈਸ ਕਰਦਿਆਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਸਰਕਾਰੀ ਸਕੂਲਾਂ ਦੀਆਂ ਜਮਾਤਾਂ ਨੂੰ ਹਾਈਟੈਕ ਬਣਾਉਂਦਿਆਂ ਡਿਜੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰ ਕੇ ਮੌਜੂਦਾ ਸਿੱਖਿਆ ਪ੍ਰਣਾਲੀ ’ਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ। 

    ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ ਮਨਿੰਦਰ ਕੌਰ ਨੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਇਹ ਦਾਖ਼ਲਾ ਮੁਹਿੰਮ ਵੈਨ ਦੋ ਦਿਨ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਵਿਖੇ ਜਾਏਗੀ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿਕੰਦਰ ਸਿੰਘ ਬਰਾੜ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਹਿੰਦਰਪਾਲ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਗੁਰਮੇਲ ਸਿੰਘ, ਸੁਖਦੀਪ ਸਿੰਘ ਢਿੱਲੋਂ ਕੋਸਲਰ, ਰਿਟਾਇਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਮੰਦਰ ਸਿੰਘ ਬਰਾੜ ਅਤੇ ਵੱਖ ਸਕੂਲਾਂ ਤੋਂ ਪ੍ਰਿੰਸੀਪਲ, ਮੁੱਖ ਅਧਿਆਪਕ  ਹਾਜ਼ਰ ਸਨ।

NO COMMENTS