ਬਰਗਾੜੀ ਕਾਂਡ ‘ਚ ਆਈਜੀ ਉਮਰਾ ਨੰਗਲ ਤੋਂ ਪੁੱਛਗਿੱਛ

0
66

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਣਾਈ ਐਸਆਈਟੀ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੋਂ ਪੁੱਛਗਿੱਛ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਵੀ ਹਨ।

ਪੰਜਾਬ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਐਸਆਈਟੀ ਬਣਾਈ ਸੀ। ਇਸ ਟੀਮ ਨੇ ਪਹਿਲਾਂ ਬਹਿਬਲ ਕਲਾਂ ਤੇ ਬਰਗਾੜੀ ਵਿੱਚ ਜਾ ਕੇ ਜਾਂਚ ਕੀਤੀ ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਇਸ ਤੋਂ ਬਾਅਦ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਡੀਜੀਪੀ ਪ੍ਰਬੋਧ ਕੁਮਾਰ ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਉਮਰਾ ਨੰਗਲ ਤੋਂ ਪੁੱਛਗਿੱਛ ਕਰ ਰਹੇ ਹਨ।

ਉਧਰ, ਬੇਅਦਬੀ ਮਾਮਲੇ ਨਾਲ ਜੁੜੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਵਿਧਾਨ ਸਭਾ ਵਿੱਚ ਸੀਬੀਆਈ ਤੋਂ ਤਫਤੀਸ਼ ਵਾਪਸ ਲੈਣ ਦੇ ਮਤੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਲਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਹਦਾਇਤਾਂ ਦਿੱਤੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਤਫ਼ਤੀਸ਼ ਨੂੰ ਅਜੇ ਮੁਕੰਮਲ ਨਾ ਕਰੇ। ਇਸ ਲਈ ਹੁਣ ਅਦਾਲਤ ਦੀ ਆਗਿਆ ਮੁਤਾਬਕ ਹੀ ਕੰਮ ਕਰੇ।

ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਧਾਨ ਸਭਾ ਸਪੀਕਰ ਨੂੰ ਨੋਟਿਸ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਮਤੇ ‘ਤੇ ਨਜ਼ਰਸਾਨੀ ਕੀਤੀ ਜਾ ਸਕਦੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ ਦੋ ਨਵੰਬਰ ਨੂੰ ਹੋਵੇਗੀ।


EDITED BY : SARA YAHA | | Last Updated : 6:45 pm 29 October 2018

LEAVE A REPLY

Please enter your comment!
Please enter your name here