

ਚੰਡੀਗੜ੍ਹ(ਸਾਰਾ ਯਹਾ ) : ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ 32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਗ੍ਰਹਿ ਵਿਭਾਗ ਵੱਲੋਂ ਜਵਾਬਤਲਬੀ ਕੀਤੇ ਜਾਣ ਤੋਂ ਬਾਅਦ ਅਧਿਕਾਰੀਆਂ ਨੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਵੀ ਕੀਤੀ।
ਸਰਕਾਰ ਦੀ ਇਸ ਕਾਰਵਾਈ ਵਿੱਚ 14 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਏ ਹਨ। ਇਨ੍ਹਾਂ ਵਿੱਚ ਤਤਕਾਲੀ ਸੀਨੀਅਰ ਪੁਲਿਸ ਕਪਤਾਨ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਅਮਰ ਸਿੰਘ ਚਾਹਲ, ਕਾਨੂੰਨ ਤੇ ਵਿਵਸਥਾ ਵਧੀਕ ਡੀਜੀਪੀ ਰੋਹਿਤ ਚੌਧਰੀ ਤੇ ਚਰਨਜੀਤ ਸਿੰਘ ਸ਼ਰਮਾ ਸ਼ਾਮਲ ਹਨ।
ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਮੁੱਖ ਸੱਤਕ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਸਾਬਕਾ ਨਿੱਜੀ ਸਕੱਤਰ ਐਸ.ਕੇ. ਸੰਧੂ ਤੇ ਸਾਬਕਾ ਵਿਸ਼ੇਸ਼ ਨਿੱਜੀ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਵੀ ਨੋਟਿਸ ਜਾਰੀ ਹੋਏ ਹਨ। ਇਨ੍ਹਾਂ ਤੋਂ ਇਲਾਵਾ ਜੂਨੀਅਰ ਰੈਂਕ ਦੇ 10 ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਉਕਤ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
EDITED BY : SARA YAHA | | Last Updated : 6:50 pm 27 august 2018























