

ਬਰਨਾਲਾ (ਸਾਰਾ ਯਹਾ ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਰਨਾਲਾ ਪਹੁੰਚ ਚੁੱਕੇ ਹਨ। ਜਿਥੇ ਵਿਧਾਇਕ ਮੀਤ ਹੇਅਰ ਦੇ ਘਰ ਕੇਜਰੀਵਾਲ ਵਲੋਂ ਪਾਰਟੀ ਦੇ ਕੁਝ ਵਰਕਰਾਂ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਮੌਕੇ ਕੇਜਰੀਵਾਲ ਨਾਲ ਮਨੀਸ਼ ਸਿਸੋਦੀਆ, ਭਗਵੰਤ ਮਾਨ, ਡਾ. ਬਲਬੀਰ ਸਿੰਘ, ਅਮਨ ਅਰੋੜਾ ਅਤੇ ਹੋਰ ਆਗੂ ਮੌਜੂਦ ਸਨ।
ਇਸ ਤੋਂ ਬਾਅਦ ਕੇਜਰੀਵਾਲ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਭੋਗ ‘ਚ ਸ਼ਾਮਲ ਹੋਣ ਲਈ ਰਵਾਨਾ ਹੋਣਗੇ।
EDITED BY : SARA YAHA | | Last Updated :12:57 pm 19 august 2018























